ਅਪਰਾਧਸਿਆਸਤਖਬਰਾਂਦੁਨੀਆ

ਤਾਲਿਬਾਨ ਦੀ ਨਵੀਂ ਸਰਕਾਰ ਨੇ ਸਾਰੇ ਪ੍ਰਦਰਸ਼ਨਾਂ ਤੇ ਲਾਈ ਪਾਬੰਦੀ

ਕਾਬੁਲ – ਅਫਗਾਨਿਸਤਾਨ ਵਿੱਚ ਗਠਿਤ ਹੋਈ ਤਾਲਿਬਾਨ ਦੀ ਅੰਤ੍ਰਿਮ ਸਰਕਾਰ ਨੇ ਦੇਸ਼ ‘ਚ ਸਾਰੇ ਤਰ੍ਹਾਂ ਦੇ ਪ੍ਰਦਰਸ਼ਨਾਂ ‘ਤੇ ਰੋਕ ਲਗਾ ਦਿੱਤੀ ਹੈ। ਹਾਲੀਆ ਕਾਬੁਲ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਔਰਤਾਂ ਆਪਣੇ ਅਧਿਕਾਰਾਂ ਲਈ ਜ਼ੋਰਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਤਾਕਤ ਦੀ ਵਰਤੋਂ ਕਰਨ ਤੋਂ ਬਾਅਦ ਵੀ ਔਰਤਾਂ ਦੇ ਇਹ ਪ੍ਰਦਰਸ਼ਨ ਨਾ ਰੁਕਣ ‘ਤੇ ਹੁਣ ਸਰਕਾਰੀ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਆਦੇਸ਼ ਅੰਤ੍ਰਿਮ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਆਦੇਸ਼ ‘ਚ ਕਿਹਾ ਹੈ ਕਿ ਹੁਣ ਕੋਈ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ। ਜਿਹੜੇ ਵੀ ਪ੍ਰਦਰਸ਼ਨ ਹੋਣਗੇ, ਉਸਦੇ ਲਈ ਬਕਾਇਦਾ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ। ਇਸਦੇ ਨਾਲ ਹੀ ਕਿਸ ਮਕਸਦ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਸ ਵਿਚ ਕੀ ਨਾਅਰੇ ਲਗਾਏ ਜਾਣਗੇ ਤੇ ਕਿਸ ਤਰ੍ਹਾਂ ਦੇ ਬੈਨਰ ਹੋਣਗੇ, ਇਸਦੀ ਵੀ ਪੂਰੀ ਜਾਣਕਾਰੀ ਦੇਣੀ ਪਵੇਗੀ। ਇਸ ਆਦੇਸ਼ ਤੋਂ ਬਾਅਦ ਇਸ ਤਰ੍ਹਾਂ ਨਹੀਂ ਲੱਗਦਾ ਕਿ ਔਰਤਾਂ ਦੇ ਪ੍ਰਦਰਸ਼ਨ ਨੂੰ ਤਾਲਿਬਾਨ ਕਿਸੇ ਵੀ ਤਰ੍ਹਾਂ ਨਾਲ ਇਜਾਜ਼ਤ ਦੇਵੇਗਾ।

Comment here