ਸਿਆਸਤਖਬਰਾਂਦੁਨੀਆ

ਤਾਲਿਬਾਨ ਨੇ ਅਫਗਾਨ ਚ ਘਰੇਲੂ ਉਡਾਣਾ ਕੀਤੀਆਂ ਸ਼ੁਰੂ

ਕਾਬੁਲ-ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਤੋਂ ਬੰਦ ਹਵਾਬਾਜ਼ੀ ਉਦਯੋਗ ਦੁਬਾਰਾ ਸ਼ੁਰੂ ਹੋਣ ਵਾਲਾ ਹੈ। ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਦੇ ਦੌਰਾਨ ਤਾਲਿਬਾਨ ਨੇ ਘਰੇਲੂ ਉਡਾਣਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਫਗਾਨ ਨਾਗਰਿਕਾਂ ਲਈ ਸ਼ੁੱਕਰਵਾਰ ਤੋਂ ਘਰੇਲੂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਏਐਨਆਈ ਨਿਊਜ਼ ਏਜੰਸੀ ਨੇ ਏਰੀਆਨਾ ਅਫਗਾਨ ਏਅਰਲਾਈਨਜ਼ ਦੇ ਹਵਾਲੇ ਨਾਲ ਇਸ ਦੀ ਪੁਸ਼ਟੀ ਕੀਤੀ ਹੈ। ਤਾਲਿਬਾਨ ਦੇ ਸਿਆਸੀ ਦਫਤਰ ਦੇ ਮੁਖੀ ਅਬਦੁਲ ਗਨੀ ਬਰਾਦਰ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ, ਤਾਲਿਬਾਨ ਅੰਦੋਲਨ ਦੇ ਮਰਹੂਮ ਬਾਨੀ ਦੇ ਪੁੱਤਰ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੈਨਿਕਜ਼ਈ ਸਰਕਾਰ ਵਿੱਚ ਸੀਨੀਅਰ ਅਹੁਦਿਆਂ ‘ਤੇ ਰਹਿਣਗੇ। ਇਸ ਤੋਂ ਪਹਿਲਾਂ ਤਾਲਿਬਾਨ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਯਾਕੂਬ ਰੱਖਿਆ ਮੰਤਰੀ ਬਣੇਗਾ। 

Comment here