ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਤਾਲਿਬਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਿੱਲੀ ਲਿਆਉਣ ਤੋਂ ਰੋਕੇ

ਮਨਜ਼ੂਰੀ ਮਿਲਣ ‘ਤੇ ਹੀ ਸੈਂਚੀਆਂ ਭਾਰਤ ਲਿਜਾਣ ਦੀ ਇਜਾਜ਼ਤ ਮਿਲੇਗੀ-ਅਫ਼ਗਾਨ ਵਿਦੇਸ਼ ਮੰਤਰਾਲਾ
 ਵਿਸ਼ੇਸ਼ ਰਿਪੋਰਟ-ਪਰਗਟ ਸਿੰਘ  
ਤਾਲਿਬਾਨੀ ਸਰਕਾਰ ਨੇ 11 ਸਤੰਬਰ ਨੂੰ ਨਵੀਂ ਦਿੱਲੀ ਆਉਣ ਵਾਲੇ 60 ਅਫ਼ਗਾਨ ਸਿੱਖਾਂ ਦੇ ਜਥੇ ਨੂੰ ਆਪਣੇ ਨਾਲ ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਦੋ ਸੈਂਚੀਆਂ ਲਿਜਾਉਣ ਤੋਂ ਰੋਕ ਦਿੱਤਾ ਸੀ । ਦੱਸਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੂਚਨਾ ਅਤੇ ਸਭਿਆਚਾਰ ਮੰਤਰਾਲੇ ਵਲੋਂ ਅਧਿਕਾਰਤ ਮਨਜ਼ੂਰੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਇਹ ਧਾਰਮਿਕ ਗ੍ਰੰਥ ਲਿਜਾਉਣ ਦੀ ਇਜਾਜ਼ਤ ਨਹੀਂ ਦਿੱਤੀ ।ਇਸ ਬਾਰੇ ‘ਵਿਚ ਅਫ਼ਗਾਨ ਸਿੱਖਾਂ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਤਾਲਿਬਾਨ ਦੀ ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਸਰਕਾਰ ਨਹੀਂ ਚਾਹੁੰਦੀ ਕਿ ਸਿੱਖਾਂ ਦੇ ਧਾਰਮਿਕ ਗ੍ਰੰਥ ਜਾਂ ਅਫ਼ਗਾਨ ਸਿੱਖ ਅਤੇ ਹਿੰਦੂ ਉੱਥੋਂ ਚਲੇ ਜਾਣ ਕਿਉਂਕਿ ਇਸ ਨਾਲ ਕੌਮਾਂਤਰੀ ਭਾਈਚਾਰੇ ‘ਵਿਚ ਤਾਲਿਬਾਨ ਦੀ ਨਮੋਸ਼ੀ ਵਧੇਗੀ ।ਦਿੱਲੀ ਦੇ ਗੁਰੂ ਅਰਜੁਨ ਦੇਵ ਗੁਰਦੁਆਰੇ ਦੇ ਪ੍ਰਧਾਨ ਪ੍ਰਤਾਪ ਸਿੰਘ ਅਫ਼ਗਾਨ ਭਾਈਚਾਰੇ ਦੇ ਨੁਮਾਇੰਦੇ ਹਨ। ਉਹ ਸਿੱਖਾਂ ਤੇ ਹਿੰਦੂਆਂ ਨੂੰ ਭਾਰਤ ਵਿਚ ਲਿਆਉਣ  ਲਈ ਕਾਫੀ ਸਰਗਰਮ ਰਹਿੰਦੇ ਹਨ।ਉਨ੍ਹਾਂ  ਦੱਸਿਆ ਕਿ ਤਾਲਿਬਾਨ ਸਰਕਾਰ ਦਾ ਕਹਿਣਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਫ਼ਗਾਨਿਸਤਾਨ ਤੋਂ ਨਹੀਂ ਜਾਣ ਦੇਣਗੇ। ਅਸੀਂ ਤਾਲਿਬਾਨ ਸਰਕਾਰ ਨੂੰ ਚਿੱਠੀ ਲਿਖੀ ਹੈ, ਜਿਸ ਦਾ ਜਵਾਬ ਆਉਣਾ ਬਾਕੀ ਹੈ।”
ਇੰਡੀਅਨ ਵਰਲਡ ਫੋਰਮ ਜਥੇਬੰਦੀ ਕਾਬੁਲ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਸੰਪਰਕ ਵਿਚ ਹੈ ਅਤੇ ਤਾਲਿਬਾਨ ਸਰਕਾਰ ਦੇ ਅਧਿਕਾਰੀਆਂ ਨਾਲ ਇਸ ਮਸਲੇ ਉੱਤੇ ਗੱਲਬਾਤ ਕਰ ਰਹੇ ਹਨ।ਇਹ ਜਥੇਬੰਦੀ ਅਫ਼ਗਾਨਿਸਤਾਨ ਵਿਚਲੇ ਹਿੰਦੂ ਅਤੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਭਾਰਤੀ ਵਿਦੇਸ਼ ਮੰਤਰਾਲੇ, ਏਅਰ ਫੋਰਸ ਅਤੇ ਸ਼੍ਰੋਮਣੀ ਕਮੇਟੀ ਦੇ ਤਾਲਮੇਲ ਨਾਲ ਕੰਮ ਕਰ ਰਹੀ ਹੈ।ਇੰਡੀਅਨ ਵਰਲਡ ਫੋਰਮ ਦੇ ਸੰਚਾਲਕ ਪੁਨੀਤ ਸਿੰਘ ਚੰਡੋਕ ਨੇ  ਦਾਅਵਾ ਕੀਤਾ ਹੈ ਕਿ ‘ਬੜੇ ਦੁੱਖ ਦੀ ਗੱਲ ਹੈ ਕਿ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਵਾਰ ਵਾਰ ਅਪੀਲਾਂ ਕਰਨ ਦੇ ਬਾਵਜੂਦ ਅੱਜ ਤੱਕ ਵੀ ਕਾਬੁਲ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਭਾਰਤ ਲਿਆਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।ਚੰਡੋਕ ਨੇ ਕਿਹਾ, ”ਅਫਗਾਨ ਵਿਦੇਸ਼ ਮੰਤਰਾਲੇ ਦੀਆਂ ਇਨ੍ਹਾਂ ਰੋਕਾਂ ਕਾਰਨ 60 ਹਿੰਦੂ ਅਤੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਕੰਮ ਰੁਕ ਗਿਆ ਹੈ। ”
ਐੱਸਜੀਪੀਸੀ ਪ੍ਰਧਾਨ ਨੇ ਕੀਤੀ ਨਿਖੇਧੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਾਲਿਬਾਨ ਪ੍ਰਸਾਸ਼ਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ 11 ਸਤੰਬਰ, 2022 ਨੂੰ 60 ਅਫ਼ਗਾਨ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ, ਪਰ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਸਿੱਖ ਭਾਰਤ ਨਹੀਂ ਆ ਸਕੇ।ਧਾਮੀ ਨੇ ਕਿਹਾ ਕਿ ਇਹ ਤਾਲਿਬਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖਲ ਹੈ।ਇੱਕ ਪਾਸੇ ਅਫ਼ਗਾਨਿਸਤਾਨ ਵਿੱਚ ਸਿੱਖਾਂ ਅਤੇ ਗੁਰਦੁਆਰਾ ਸਾਹਿਬਾਨ ਉੱਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਇਨ੍ਹਾਂ ਸਿੱਖਾਂ ਨੂੰ ਭਾਰਤ ਆਉਣ ਸਮੇਂ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ।ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ।
ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਫ਼ਗਾਨ ਸੱਭਿਆਚਾਰ ਅਤੇ ਸੂਚਨਾ ਮੰਤਰਾਲੇ ਤੋਂ ਅਧਿਕਾਰਤ ਪੁਸ਼ਟੀ ਪੱਤਰ ਮਿਲਣ ਤੋਂ ਬਾਅਦ ਹੀ ਸਿੱਖ ਭਾਈਚਾਰੇ ਨੂੰ ਉੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਤੇ ਸੈਂਚੀਆਂ ਭਾਰਤ ਲਿਜਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ।ਹਾਲਾਂਕਿ, ਵਿਦੇਸ਼ ਮੰਤਰਾਲੇ ਵਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ।
ਅਫ਼ਗਾਨਿਸਤਾਨ ਵਿਚ ਸਿੱਖ
ਸਿੱਖ ਪੰਥ ਦੇ ਬਾਨੀ ਗੁਰੂ ਨਾਨਕ ਦੇਵ ਜੀ ਜਦੋਂ ਉਦਾਸੀਆਂ ‘ਤੇ ਨਿਕਲੇ ਤਾਂ ਚੌਥੀ ਉਦਾਸੀ ਵੇਲੇ ਉਹ ਅਫ਼ਗਾਨਿਸਤਾਨ ਪਹੁੰਚੇ ਸਨ । ਉਹ ਅਰਬੀ ਤੇ ਫਾਰਸੀ ਸਮੇਤ ਕਈ ਜ਼ਬਾਨਾਂ ਬੋਲਦੇ ਸਨ।
ਅਫ਼ਗਾਨਿਸਤਾਨ ਵਿੱਚ ਮੁਗਲਾਂ ਵੇਲੇ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਵੀ ਵੱਡੀ ਗਿਣਤੀ ਵਿੱਚ ਸਿੱਖ ਰਹਿ ਰਹੇ ਸਨ।ਅੰਗਰੇਜ਼ੀ ਹਕੂਮਤ ਵੇਲੇ ਵੀ ਸਿੱਖਾਂ ਦੀ ਖਾਸੀ ਤਾਦਾਦ ਅਫ਼ਗਾਨਿਸਤਾਨ ਵਿੱਚ ਸੀ।ਅਫ਼ਗਾਨਿਸਤਾਨ ਤੋਂ ਰੂਸ ਦੇ ਜਾਣ ਮਗਰੋਂ ਮੋਹੰਮਦ ਨਜੀਬਉੱਲਾਹ ਦੀ ਸਰਕਾਰ ਆਈ। ਉਸ ਤੋਂ

Comment here