ਸਿਆਸਤਖਬਰਾਂਦੁਨੀਆ

ਤਾਲਿਬਾਨ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ ਅਫ਼ਵਾਹ ਨਿਕਲੀ

ਕਾਬੁਲ-ਰੂਸੀ ਨਿਊਜ਼ ਏਜੰਸੀ ਦੇ ਮੁਤਾਬਕ ਤਾਲਿਬਾਨ ਦੇ ਕਲਚਰਲ ਕਮਿਸ਼ਨ ਦੇ ਮੈਂਬਰ ਇਨਾਮੁੱਲਾ ਸਮਾਂਗਾਨੀ ਨੇ ਕਿਹਾ ਕਿ ਦੇਸ਼ ਦੀ ਅੰਤਿਰਿਮ ਸਰਕਾਰ ਨੂੰ ਦਰਸਾਉਣ ਵਾਲੇ ਉਦਘਾਟਨ ਸਮਾਗਮ ਰੱਦ ਕਰ ਦਿੱਤਾ ਹੈ। ਸਮਾਂਗਾਨੀ ਨੇ ਟਵੀਟ ਕਰਦਿਆਂ ਹੋਇਆ, ‘ਨਵੀਂ ਅਫ਼ਗਾਨ ਸਰਕਾਰ ਦੇ ਉਦਘਾਟਨ ਸਮਾਗਮ ਨੂੰ ਕੁਝ ਦਿਨ ਪਹਿਲਾਂ ਰੱਦ ਕਰ ਦਿੱਤਾ ਗਿਆ ਸੀ। ਏਨਾ ਹੀ ਨਹੀਂ ਸਮਾਂਗਨੀ ਨੇ 11 ਸਤੰਬਰ ਨੂੰ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ ਤੈਅ ਹੋਣ ਦੀਆਂ ਖ਼ਬਰਾਂ ਨੂੰ ਵੀ ਅਫ਼ਵਾਹ ਕਰਾਰ ਦਿੱਤਾ। ਦਰਅਸਲ ਇਸ ਤੋਂ ਪਹਿਲਾਂ ਖ਼ਬਰਾਂ ਸੀ ਕਿ ਤਾਲਿਬਾਨ ਦੀ ਨਵੀਂ ਸਰਕਾਰ 11 ਸਤੰਬਰ ਨੂੰ ਸਹੁੰ ਚੁੱਕ ਸਕਦੀ ਹੈ। ਇਸ ਦਿਨ ਅਮਰੀਕਾ ’ਚ ਹੋਏ 9/11 ਹਮਲੇ ਦੀ 20ਵੀਂ ਬਰਸੀ ਹੈ।
ਜ਼ਿਕਰਯੋਗ ਹੈ ਕਿ ਤਾਲਿਬਾਨ ਨੇ 15 ਅਗਸਤ ਨੂੰ ਪੰਜਸ਼ੀਰ ਨੂੰ ਛੱਡ ਕੇ ਪੂਰੇ ਅਫ਼ਗਾਨਿਸਤਾਨ ’ਤੇ ਕਬਜ਼ਾ ਕਰ ਲਿਆ ਸੀ। ਇਸ ਦੇ ਕੁਝ ਦਿਨਾਂ ਬਾਅਦ ਹੀ ਤਾਲਿਬਾਨ ਨੇ ਦਾਅਵਾ ਕੀਤਾ ਕਿ ਉਸ ਨੇ ਪੰਜਸ਼ੀਰ ਘਾਟੀ ’ਤੇ ਵੀ ਕਬਜ਼ਾ ਕਰ ਲਿਆ। ਇਸ ਤੋਂ ਬਾਅਦ 7 ਸਤੰਬਰ ਨੂੰ ਤਾਲਿਬਾਨ ਨੇ ਅੰਤਰਿਮ ਸਰਕਾਰ ਦਾ ਐਲਾਨ ਕੀਤਾ ਸੀ।

Comment here