ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਤਿੰਨ ਗੈਂਗਸਟਰ ਹਥਿਆਰਾਂ ਸਣੇ ਕਾਬੂ  

ਬਰਨਾਲਾ-ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲੀਸ ਦੇ ਸੀਆਈਏ ਵਿੰਗ ਨੇ ਤਿੰਨ ਗੈਂਗਸਟਰ ਕਾਬੂ ਕੀਤੇ ਹਨ। ਐੱਸਪੀ (ਡੀ) ਵੱਲੋਂ ਸੱਦੀ ਪ੍ਰੈੱਸ ਕਾਨਫਰੰਸ ਵਿੱਚ ਪੁਲੀਸ ਨੇ ਦਾਅਵਾ ਕਰਦਿਆਂ ਕਿਹਾ ਕਿ ਸੀਆਈਏ ਵਿੰਗ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਧੌਲਾ ਲਾਗੇ ਜਾਂਚ ਪੜਤਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਕੁਲਦੀਪ ਸਿੰਘ ਕੀਪਾ ਵਾਸੀ ਖੁੱਡੀ ਪੱਤੀ ਧੌਲਾ ਹਾਲ ਆਬਾਦ ਬਰਨਾਲਾ ਤੋਂ ਜਦੋਂ ਪੁੱਛ-ਪੜਤਾਲ ਕੀਤੀ ਤਾਂ ਉਸ ਕੋਲੋਂ ਇੱਕ ਪਿਸਤੌਲ 32 ਬੋਰ ਤੇ ਇੱਕ ਕਾਰਤੂਸ ਬਰਾਮਦ ਹੋਇਆ। ਪੁਲੀਸ ਮੁਤਾਬਕ ਉਕਤ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਸਤਨਾਮ ਸਿੰਘ ਉਰਫ਼ ਸੱਤੀ ਵਾਸੀ ਰਾਜਾ ਪੱਤੀ ਪਿੰਡ ਢਿਲਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲੀਸ ਨੇ ਮਹਿਲ ਕਲਾਂ ਨੇੜੇ ਲਾਏ ਨਾਕੇ ’ਤੇ ਪ੍ਰਗਟ ਸਿੰਘ ਵਾਸੀ ਭੱਠਲ ਪੱਤੀ ਮਹਿਲ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਪਿਸਤੌਲ 32 ਬੋਰ ਤੇ ਇੱਕ ਕਾਰਤੂਸ ਬਰਾਮਦ ਕੀਤਾ ਹੈ।

Comment here