ਅਪਰਾਧਸਿਆਸਤਖਬਰਾਂਦੁਨੀਆ

ਤਿੰਨ ਲੋਕਾਂ ਦਾ ਕਤਲ ਕਰਕੇ ਲਾਸ਼ਾਂ ਦਰੱਖਤ ਨਾਲ ਲਟਕਾਈਆਂ

ਪਾਕਿ ’ਚ ਹਿੰਦੂਆਂ ਦੀ ਸੁਰੱਖਿਆ ਦੀ ਉਠੀ ਮੰਗ
ਸਿੰਧ-ਪਾਕਿਸਤਾਨ ਦੇ ਸਿੰਧ ਸੂਬੇ ਦੇ ਪਿੰਡ ਟਾਂਡੂ ਅਲਿਆਰ ’ਚ ਪਿੰਡ ਦੇ ਬਾਹਰ ਇਕ ਦਰੱਖਤ ’ਤੇ ਹਿੰਦੂ ਫਿਰਕੇ ਦੇ ਤਿੰਨ ਲੋਕਾਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਦਰੱਖਤ ਤੋਂ ਉਤਾਰਿਆ ਗਿਆ। ਲਾਸ਼ਾਂ ਨੂੰ ਤੁਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਅਤੇ ਡਾਕਟਰਾਂ ਨੇ ਪੋਸਟਮਾਰਟਮ ਰਿਪੋਰਟ ’ਚ ਸਪੱਸ਼ਟ ਕੀਤਾ ਕਿ ਤਿੰਨਾਂ ਦੀ ਹੱਤਿਆ ਕਰ ਕੇ ਦਰੱਖਤ ’ਤੇ ਲਟਕਾਇਆ ਗਿਆ ਹੈ ਕਿਉਂਕਿ ਮਰਨ ਵਾਲਿਆਂ ਦੀ ਮੌਤ ਦਾ ਕਾਰਨ ਫਾਹਾ ਲਗਾ ਕੇ ਲਟਕਾਉਣਾ ਨਹੀਂ ਹੈ। ਪੁਲਸ ਨੇ ਫਿਲਹਾਲ ਅਣਪਛਾਤੇ ਲੋਕਾਂ ਖ਼ਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ।
ਪਾਕਿਸਤਾਨ ਹਿੰਦੂ ਕੌਂਸਲ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਹਿੰਦੂ ਫਿਰਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਇਥੇ ਜ਼ਿਕਯੋਗ ਹੈ ਕਿ ਪਿੰਡ ਦੇ ਕੁਝ ਦਿਨਾਂ ਤੋਂ ਮ੍ਰਿਤਕਾਂ ਦੇ ਪਰਿਵਾਰਾਂ ’ਤੇ ਧਰਮ ਪਰਿਵਰਤਨ ਦਾ ਦਬਾਅ ਪਾਇਆ ਜਾ ਰਿਹਾ ਹੈ। ਮਰਨ ਵਾਲੇ ਤਿੰਨ ਵਿਅਕਤੀ ਗਰੀਬ ਪਰਿਵਾਰ ਨਾਲ ਸਬੰਧਿਤ ਸਨ ਅਤੇ ਹੋਰ ਹਿੰਦੂ ਪਰਿਵਾਰਾਂ ਨੂੰ ਵੀ ਧਰਮ ਪਰਿਵਰਤਨ ਕਰਨ ਤੋਂ ਰੋਕਦੇ ਸੀ।

Comment here