ਅਪਰਾਧਸਿਆਸਤਖਬਰਾਂ

ਦਰਬਾਰ ਸਾਹਿਬ ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਕਪੂਰਥਲਾ ਚ ਵੀ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ- ਲੰਘੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮੰਦਭਾਗੀ ਘਟਨਾ ਵਾਪਰੀ ਹੈ।  ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਵੇਲੇ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਸੱਚਖੰਡ ਸਾਹਿਬ ਦੇ ਅੰਦਰ ਦਾਇਰੇ ਨੂੰ ਪਾਰ ਕਰਕੇ ਉਥੇ ਰੱਖੀ ਤਲਵਾਰ ਚੁੱਕ ਲਈ ਸੀ, ਜਿਸ ਤੋਂ ਬਾਅਦ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ। ਨੌਜਵਾਨ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ, ਹਾਲਾਂਕਿ ਉਸ ਦੀ ਉਮਰ ਵੀਹ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਨੌਜਵਾਨ ਨੇ ਮੰਦਿਰ ਸੱਚਖੰਡ ਸਾਹਿਬ ਦੇ ਅੰਦਰ ਬਣੇ ਜੰਗਲ ਨੂੰ ਪਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਉਥੇ ਰੱਖੀ ਤਲਵਾਰ ਵੀ ਚੁੱਕ ਲਈ ਸੀ। ਉਥੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਵਾਸਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਘਟਨਾ ਬਾਰੇ ਡੀਸੀਪੀ ਰਾਮਪਾਲ ਸਿੰਘ ਨੇ ਦੱਸਿਆ ਕਿ ਇੱਕ 24-25 ਸਾਲ ਦੇ ਵਿਅਕਤੀ ਨੇ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋ ਕੇ ਜਿੱਥੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਹਨ। ਉਸ ਨੇ ਤਲਵਾਰ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਸੰਗਤਾਂ ਵੱਲੋਂ ਫੜ ਕੇ ਕੁੱਟਮਾਰ ਕੀਤੀ, ਜਿਸ ਵਿਚ ਉਸ ਦੀ ਮੌਤ ਹੋ ਗਈ। ਲਾਸ਼ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੌਕੇ ਉਤੇ ਹੀ ਫੜਿਆ ਮੁਲਜ਼ਮ

ਪਿੰਡ ਨਿਜਾਮਪੁਰ ਜਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਨਿਜਾਮਪੁਰ ਮੋੜ ਰਾੜਾ ਸਾਹਿਬ ਹੋਤੀ ਮਰਦਾਨ ‘ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਨੇ ਪੁਲਿਸ ਹਿਰਾਸਤ ‘ਚ ਮੌਤ ਦੇ ਘਾਟ ਉਤਾਰ ਦਿੱਤਾ। ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ ਇੱਕ ਮੋਨਾ ਵਿਅਕਤੀ ਦਰਬਾਰ ਹਾਲ ਵਿੱਚ ਦਾਖਲ ਹੋ ਗਿਆ। ਉਨ੍ਹਾਂ ਕਿਹਾ ਕਿ ਉਸ ਵਕਤ ਗੁਰੂ ਸਾਹਿਬ ਜੀ ਦਾ ਪਰਕਾਸ਼ ਨਹੀ ਹੋਇਆ ਸੀ ਉਕਤ ਵਿਅਕਤੀ ਨੇ ਦਰਬਾਰ ਹਾਲ ਵਿੱਚ ਬੇਅਦਬੀ ਕਰਨ ਲਈ ਸੁਖਆਸਨ ਵਾਲੇ ਕਮਰੇ ਦੇ ਨਾਲ ਵਾਲੇ ਕਮਰੇ ਵਿੱਚ ਦਾਖਲ ਹੋ ਕਿ ਸਮਾਨ ਦੀ ਬੇਅਦਬੀ ਕੀਤੀ। ਜਦੋਂ ਇਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਸੰਗਤ ਦੀ ਮੱਦਦ ਨਾਲ ਕਾਬੂ ਕਰ ਲਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਬਿਲਕੁਲ ਨਜ਼ਦੀਕ ਪੁਲਿਸ ਚੌਕੀ ਬਣੀ ਹੋਈ ਹੈ। ਡੀਐਸਪੀ ਕਪੂਰਥਲਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ। ਪਰ ਸੰਗਤ ਵੱਲੋਂ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਚਨਾ ਮਿਲਣ ਤੇ ਸੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਵੀ ਘਟਨਾ ਸਥਾਨ ਤੇ ਪੁਜ ਗਈ ਸੀ । ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਮੋਕੇ ਤੇ ਪੁੱਜੀਆਂ ਸਿੱਖ ਜਥੇਬੰਦੀਆਂ ਲਗਾਤਾਰ ਦੋਸ਼ੀ ਨੂੰ ਸਿੱਖ ਜਥੇਬੰਦੀਆਂ ਦੇ ਹਵਾਲੇ ਕਰਨ ਦੀ ਮੰਗ ਕਰ ਰਹੀਆਂ ਸਨ ਇਸੇ ਵਿਚਕਾਰ ਕੁਝ ਸਿੰਘਾ ਨੇ ਉਕਤ ਵਿਅਕਤੀ ਉਪਰ ਜਾਨਲੇਵਾ ਹਮਲਾ ਕੀਤਾ ਪਰ ਪੁਲਿਸ ਨੇ ਉਸਨੂੰ ਬਚਾ ਲਿਆ ਜਿਸ ਵਿੱਚ ਥਾਣਾ ਸੁਭਾਨਪੁਰ ਦੇ ਐਸ ਐਚ ਉਹ ਅਮਨਦੀਪ ਸਿੰਘ ਨਾਹਰ ਵੀ ਮਾਮੂਲੀ ਜਖਮੀ ਹੋ ਗਏ।ਸਿੱਖ ਜਥੇਬੰਦੀਆਂ ਦਾ ਲਗਾਤਾਰ ਵਧਦਾ ਰੋਸ ਵੇਖ ਕਿ ਭਾਵੇ ਕਿ ਐਸ ਐਸ ਪੀ ਕਪੂਰਥਲਾ ਖੁਦ ਇਸ ਸਾਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਸਨ ਅਤੇ ਞੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਹੋਏ ਸਨ ਪਰ ਸਿੱਖ ਜਥੇਬੰਦੀਆਂ ਨੇ ਅਖੀਰ ਉਕਤ ਵਿਅਕਤੀ ਨੂੰ ਮੋਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਐਸ ਐਸ ਪੀ ਕਪੂਰਥਲਾ ਨੇ ਉਕਤ ਵਿਅਕਤੀ ਦੀ ਮੋਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ ਜੋ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। ਪੁਲਿਸ ਹਿਰਾਸਤ ਵਿੱਚ ਉਕਤ ਵਿਅਕਤੀ ਦੇ ਕਤਲ ਤੋ ਬਾਅਦ ਡੀ ਆਈ ਜੀ ਗੁਰਿੰਦਰ ਸਿੰਘ ਢਿੱਲੋਂ ਘਟਨਾ ਸਥਾਨ ਉੱਤੇ ਪੁੱਜੇ ਤੇ ਸਾਰੀ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ ਪਰ ਉਹਨਾਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਗੱਲਬਾਤ ਕੀਤੀ। ਐਸਐਮਓ ਡਾ. ਸੰਦੀਪ ਧਵਨ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਨਿਜ਼ਾਮਪੁਰ ਮੋੜ ਗੁਰਦੁਆਰਾ ਸਹਿਬ ਤੋਂ ਲਿਆਂਦਾ ਗਿਆ ਜ਼ਖਮੀ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਬੇਅਦਬੀ ਦੀ ਘਟਨਾ ਪਿੱਛੇ ਵੱਡੀ ਸਾਜ਼ਿਸ਼ ਦਾ ਖਦਸ਼ਾ- ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਸਾਜ਼ਿਸ਼ ਬਾਰੇ ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ, ਜੇਕਰ ਉਹ ਜਿੰਦਾ ਹੁੰਦਾ ਤਾਂ ਸ਼ਾਮ ਤੱਕ, ਜਾਂ ਦਿਨ ਚੜ੍ਹਦੇ ਪਤਾ ਲੱਗ ਜਾਣਾ ਸੀ। ਹੁਣ ਜਾਂਚ ਕੀਤੀ ਜਾ ਰਹੀ ਹੈ, ਕਿ ਉਹ ਕਿਸ ਰਸਤੇ ਤੇ ਕਿਥੋਂ ਆਇਆ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਇਥੇ ਹਰਿਮੰਦਰ ਸਾਹਿਬ ਵਿੱਚ ਪੁਲਿਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਘਟਨਾ ਸਾਜ਼ਿਸ਼ ਲੱਗਦੀ ਹੈ। ਉਧਰ, ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਾਉਣ ਅਤੇ ਘਟਨਾ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ, ਦਾ ਪਤਾ ਲਾਉਣ ਦੀ ਮੰਗ ਕੀਤੀ ਹੈ। ਮੀਟਿੰਗ ਮਗਰੋਂ ਉਪ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੇਅਦਬੀ ਲਈ ਆਇਆ ਇਹ ਵਿਅਕਤੀ ਕੱਲ੍ਹ ਦੁਪਹਿਰ ਤੋਂ ਹਰਿਮੰਦਰ ਸਾਹਿਬ ਕੰਪਲੈਕਸਵਿੱਚ ਸੀ। ਉਨ੍ਹਾਂ ਦੱਸਿਆ ਕਿ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਸੁਰੱਖਿਆ ਵਿਚ ਵਾਧਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਮੰਦਭਾਗੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਸੁਰੱਖਿਆ ਵਿਚ ਵਾਧਾ ਕੀਤਾ ਜਾ ਰਿਹਾ ਹੈ।

Comment here