ਸਿਆਸਤਖਬਰਾਂਚਲੰਤ ਮਾਮਲੇ

ਦਰਬਾਰ ਸਾਹਿਬ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਦੀ ਐਸਜੀਪੀਸੀ ਨੂੰ ਅਪੀਲ

ਚੰਡੀਗੜ੍ਹ-ਸੱਤਾ ਚ ਆਉਣ ਤੋਂ ਬਾਅਦ ਆਪ’ ਸਰਕਾਰ ਲਗਾਤਾਰ ਵੱਡੇ-ਵੱਡੇ ਫੈਸਲੇ ਲੈ ਰਹੀ ਹੈ। ਚਾਹੇ ਉਹ ਭ੍ਰਿਸ਼ਟਾਚਾਰ ਨੂੰ ਲੈ ਕੇ ਹੋਵੇ ਜਾਂ 25000 ਨਵੀਂਆਂ ਨੋਕਰੀਆਂ ਨੂੰ ਲੈ ਕੇ। ਹੁਣ ਇੱਕ ਹੋਰ ਇਤਿਹਾਸਕ ਫੈਸਲੇ ਲੈਣ ਵਾਲੀ ਮਾਨ ਸਰਕਾਰ ਨੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇੱਕ ਵੀਡੀਓ ਜਾਰੀ ਕਰਦੇ ਹੋਏ ਸੀਐੱਮ ਭਗਵੰਤ ਮਾਨ ਨੇ ਐੱਸਜੀਪੀਸੀ ਨੂੰ ਦਰਬਾਰ ਸਾਹਿਬ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੂਰੀ ਦੁਨੀਆ ਚ ਗੁਰਬਾਣੀ ਦਾ ਪ੍ਰਚਾਰ ਕੀਤਾ ਜਾ ਸਕੇ। ਇਸਦੇ ਨਾਲ ਹੀ ਸੀਐੱਮ ਨੇ ਕਿਹਾ ਵੱਖ-ਵੱਖ ਮਾਧਿਅਮਾਂਟੀਵੀ ਚੈਨਲਾਂ ਰਾਹੀਂ ਗੁਰਬਾਣੀ ਦੀ ਪ੍ਰਚਾਰ ਕੀਤਾ ਜਾਵੇਗਾ  ਅਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕੇਗੀ। ਸੀਐੱਮ ਨੇ ਕਿਹਾ ਕਿ ਗੁਰਬਾਣੀ ਦਾ ਵਿਸ਼ਵ ਭਰ ਵਿੱਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਰੇਡੀਓ ਅਤੇ ਸਾਰੇ ਆਧੁਨਿਕ ਸਾਧਨਾਂ ਰਾਹੀਂ ਗੁਰਬਾਣੀ ਦਾ ਪ੍ਰਚਾਰ ਹੋਵੇਗਾ।

ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਕਾਫੀ ਵੱਡੇ ਵੱਡੇ ਫੈਸਲੇ ਲੈ ਚੁੱਕੀ ਹੈ। ਇਨ੍ਹਾਂ ਵਿੱਚ….

1. 122 ਵਿਧਾਇਕਾਂ ਤੋਂ ਸੁਰੱਖਿਆ ਵਾਪਸ ਲਈ
2. ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ ਜਾਰੀ
3. 25000 ਸਰਕਾਰੀ ਨੌਕਰੀਆਂ ਦਾ ਐਲਾਨ
4. 35000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਾਰਨ ਦਾ ਐਲਾਨ
5. ਇੱਕ ਵਿਧਾਇਕ ਨੂੰ ਇੱਕ ਪੈਨਸ਼ਨ ਦੇਣ ਦਾ ਫੈਸਲਾ
6. ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ
7. ਕਿਸਾਨਾਂ ਲਈ ਕਰੋੜਾਂ ਰੁਪਏ ਦਾ ਮੁਆਵਜ਼ਾ ਜਾਰੀ
8. 23 ਮਾਰਚ ਨੂੰ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ
9. ਕੇਂਦਰ ਕੋਲ ਪੰਜਾਬ ਨੂੰ ਇੱਕ ਲੱਖ ਕਰੋੜ ਦਿਵਾਉਣ ਲਈ ਪਹੁੰਚ
10. ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਵਿੱਚ 24 ਘੰਟੇ ਤਤਪਰ ਰਹਿਣ ਦੇ ਆਦੇਸ਼

ਰਾਸ਼ਨ ਦੀ ਵੀ ਡੋਰ ਸਟੈੱਪ ਡਿਲੀਵਰੀ –

ਪੰਜਾਬ ਚ ਰਾਸ਼ਨ ਦੀ ਡੋਰ ਸਟੈੱਪ ਡਿਲਵਰੀ ਅਨੁਸਾਰ ਆਮ ਲੋਕਾਂ ਨੂੰ ਹੁਣ ਘਰ-ਘਰ ਹੀ ਰਾਸ਼ਨ ਮਿਲੇਗਾ। ਹਾਲਾਂਕਿ ਇਹ ਡੋਰ ਸਟੈਪ ਡਿਲਵਰੀ ਵਿਕਲਪਿਕ ਹੋਏਗੀ। ਰਾਸ਼ਨ ਡੀਪੂ ਤੋਂ ਵੀ ਰਾਸ਼ਨ ਲਿਆ ਜਾ ਸਕਦਾ ਹੈ। ਕੁਝ ਹੀ ਦਿਨਾਂ ਵਿੱਚ ਇਹ ਡੋਰ ਸਟੈਪ ਡਿਲਵਰੀ ਸ਼ੁਰੂ ਹੋ ਜਾਏਗੀ। ਇਸ ਫੈਸਲੇ ਮਗਰੋਂ ਪੰਜਾਬ ਵਿੱਚ ਅਧਿਕਾਰੀ ਫੋਨ ਕਰਕੇ ਸਮਾਂ ਲੈਣਗੇ ਅਤੇ ਇਸ ਤੋਂ ਬਾਅਦ ਰਾਸ਼ਨ ਘਰ ਪਹੁੰਚਾ ਦਿੱਤਾ।

Comment here