ਮੋਹਾਲੀ-ਪੰਜਾਬੀ ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦਲਜੀਤ ਦੇ ਦਿਹਾਂਤ ਉੱਪਰ ਸਿਨੇਮਾ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ, ਰਾਣਾ ਰਣਬੀਰ ਅਤੇ ਨੀਰੂ ਬਾਜਵਾ ਵੱਲੋਂ ਵੀ ਇੱਕ ਖਾਸ ਪੋਸਟ ਸ਼ੇਅਰ ਕਰ ਦੁੱਖ ਜਤਾਇਆ ਗਿਆ ਹੈ।
ਅਦਾਕਾਰਾ ਨੀਰੂ ਬਾਜਵਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, #ਰਿਪ ਦਿਲਜੀਤ ਕੌਰ ਜੀ ਤੁਸੀਂ ਇੱਕ ਪ੍ਰੇਰਨਾ ਸਰੋਤ ਸੀ….ਬਹੁਤ ਹੀ ਦੁਖਦਾਈ ਖਬਰ। ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਤੁਹਾਡੇ ਨਾਲ ਹੀਰ ਰਾਂਝਾ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ…
ਇਸ ਤੋਂ ਇਲਾਵਾ ਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪੋਸਟ ਸ਼ੇਅਰ ਕੀਤੀ ਹੈ।
ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਗੁਰਦਾਸ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਅਕਾਊਂਟ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਦਲਜੀਤ ਕੌਰ ਜੀ, ਖੂਬਸੂਰਤੀ ਦੀ ਮਿਸਾਲ, ਭਾਰਤੀ ਸਿਨੇਮਾ ਤੁਹਾਨੂੰ ਹਮੇਸ਼ਾ ਯਾਦ ਰੱਖੁ…
ਕਾਬਿਲਗੌਰ ਹੈ ਕਿ ਬੀਤੇ ਦਿਨ ਦਲਜੀਤ ਕੌਰ ਦਾ ਦਿਹਾਂਤ ਹੋਇਆ। ਉਨ੍ਹਾਂ 69 ਸਾਲ ਦੀ ਉਮਰ ‘ਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ, ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪਾਲੀਵੁੱਡ ਦੇ ਨਾਲ-ਨਾਲ ਉਨ੍ਹਾਂ ਨੂੰ ਬਾਲੀਵੁੱਡ ਸਿਨੇਮਾ ਜਗਤ ਵਿੱਚ ਵੀ ਕੰਮ ਕਰਦੇ ਹੋਏ ਦੇਖਿਆ ਗਿਆ।
Comment here