ਸਿਆਸਤਖਬਰਾਂਚਲੰਤ ਮਾਮਲੇ

ਦਲਿਤ ਚਿਹਰਾ ਹੋਣ ਦਾ ਚੰਨੀ ਤੇ ਕਾਂਗਰਸ ਨੂੰ ਫਾਇਦਾ-ਸਿਆਸੀ ਮਾਹਿਰ

ਚੰਡੀਗੜ੍ਹ:  ਕਾਂਗਰਸ ਨੂੰ ਪੰਜਾਬ ਚ ਵਰਤਿਆ ਦਲਿਤ ਪੱਤਾ ਸਿਆਸੀ ਤੌਰ ਤੇ ਵੱਡਾ ਫਾਇਦਾ ਪੁਚਾਊ, ਇਹ ਮੰਨਣਾ ਹੈ, ਸਿਆਸੀ ਮਾਹਿਰਾਂ ਦਾ। ਕਈ ਦਿਨ ਦੀ ਗਹਿਨ ਚਰਚਾ ਮਗਰੋਂ ਕੱਲ ਆਖਰਕਾਰ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਹੀ ਕਾਂਗਰਸ ਦੇ ਸੀਐੱਮ ਚਿਹਰੇ ਵਜੋਂ ਪੇਸ਼ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਕਾਂਗਰਸ ਨੇ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਣਿਆ ਹੈ। ਰਾਹੁਲ ਗਾਂਧੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਿੱਚ ਕੋਈ ਹਉਮੈ ਨਹੀਂ ਹੈ, ਉਹ ਲੋਕਾਂ ਵਿੱਚ ਜਾਂਦੇ ਹਨ ਅਤੇ ਲੋਕਾਂ ਦੇ ਮੁੱਖ ਮੰਤਰੀ ਹਨ। ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦੇ ਦਲਿਤ ਆਗੂਆਂ ਵਿੱਚੋਂ ਇੱਕ ਹਨ। ਉਹ ਗਾਂਧੀ ਪਰਿਵਾਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਭਾਰਤ ਵਿੱਚ ਪੰਜਾਬ ਵਿੱਚ ਦਲਿਤ ਸਿੱਖਾਂ ਦੀ ਸਭ ਤੋਂ ਵੱਧ ਗਿਣਤੀ ਹੈ। ਸੂਬੇ ਵਿੱਚ ਇਨ੍ਹਾਂ ਦੀ ਆਬਾਦੀ ਲਗਭਗ 32 ਫੀਸਦੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਦਲਿਤ ਸਿੱਖ ਚਿਹਰਾ ਹੋਣ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਹੱਕ ਵਿੱਚ ਭੁਗਤ ਰਹੇ ਹਨ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਚਮਕੌਰ ਸਾਹਿਬ ਸੀਟ ਤੋਂ ਕਾਂਗਰਸ ਦੇ ਵਿਧਾਇਕ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ ਨੂੰ ਲਗਭਗ 12,000 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਦੇ ਨਾਲ ਹੀ 2012 ਦੀਆਂ ਚੋਣਾਂ ਵਿੱਚ ਵੀ ਉਹ ਕਰੀਬ 3600 ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਚਰਨਜੀਤ ਸਿੰਘ ਚੰਨੀ ਵੀ ਯੂਥ ਕਾਂਗਰਸ ਨਾਲ ਜੁੜੇ ਰਹੇ ਹਨ ਅਤੇ ਇਸ ਦੌਰਾਨ ਉਹ ਰਾਹੁਲ ਗਾਂਧੀ ਦੇ ਨੇੜੇ ਹੋ ਗਏ ਸਨ। ਇਸ ਐਲਾਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ ਲਈ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਰਾਹੁਲ ਜੀ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਮੈਨੂੰ ਇਸ ਗਰੀਬ ਨੂੰ ਇਸ ਅਹੁਦੇ ਤੇ ਆਉਣ ਦਾ ਮੌਕਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਾਕੀ ਪਾਰਟੀਆਂ ਤਰ੍ਹਾਂ  ਲਾਰਿਆਂ ਵਿੱਚ ਰੱਖਣ ਵਾਲੀ ਪਾਰਟੀ ਨਹੀਂ ਹੋਵਗੀ। ਅਸੀਂ ਜੋ ਸਹੁੰ ਖਾਈ ਹੈ ਇਸਤੇ ਅਮਲ ਕਰਾਗੇ। ਇਸੇ ਮੌਕੇ ਨਵਜੋਤ ਸਿੰਘ ਸਿੱਧੂ ਨੇ ਨੌਜਵਾਨਾਂ ਦੇ ਭੱਵਿਖ ਤੇ ਆਪਣੇ ਵਿਚਾਰ ਰੱਖੇ ਤੇ ਭਾਈ ਭਤੀਜਾਵਾਦ ਦੀ ਰਾਜਨੀਤੀ ਨੂੰ ਖਤਮ ਕਰਨ ਦੀ ਗੱਲ ਆਖੀ।

Comment here