ਬਠਿੰਡਾ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਉਹਨਾਂ ਦੇ ਪਿੰਡ ਦਾਦੂਵਾਲ ਨੇ ਲੋਕਾਂ ਨੇ ਬਾਇਕਾਟ ਦਾ ਮਤਾ ਪਾਸ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਲਜੀਤ ਸਿੰਘ ਦਾਦੂਵਾਲ ਪਿੰਡ ਵਿਚ ਭਾਜਪਾ ਆਗੂਆਂ ਨੂੰ ਬੁਲਾ ਕੇ ਪਿੰਡ ਦਾ ਮਾਹੌਲ ਖਰਾਬ ਕਰ ਰਹੇ ਹਨ, ਜੇਕਰ ਇੱਥੇ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਬਲਜੀਤ ਸਿੰਘ ਦਾਦੂਵਾਲ ਦੀ ਹੋਵੇਗੀ। ਬੀਤੇ ਦਿਨ ਬਲਜੀਤ ਸਿੰਘ ਦਾਦੂਵਾਲ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮਿਲਣ ਆਉਣਾ ਸੀ ਪਰ ਜਿਉਂ ਹੀ ਇਸ ਦੀ ਭਿਣਕ ਇਲਾਕੇ ਦੇ ਕਿਸਾਨਾਂ ਨੂੰ ਲੱਗੀ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਪਿੰਡ ਦਾਦੂਵਾਲ ਵਿੱਚ ਇਕੱਠੇ ਹੋਣੇ ਲੱਗੇ। ਸਾਰੀਆਂ ਸੜਕਾਂ ਅਤੇ ਹੋਰ ਰਸਤਿਆਂ ’ਤੇ ਟਰੈਕਟਰ-ਟਰਾਲੀਆਂ ਲਾ ਕੇ ਰਾਹ ਬੰਦ ਕਰ ਦਿੱਤੇ ਤਾਂ ਜੋ ਕੋਈ ਵੀ ਬਾਹਰੋਂ ਪਿੰਡ ਵਿੱਚ ਦਾਖਲ ਨਾ ਹੋ ਸਕੇ। ਪਿੰਡ ਵਾਲਿਆਂ ਨੇ ਦੋਸ਼ ਹੈ ਦਾਦੂਵਾਲ ਭਾਜਪਾ ਆਗੂਆਂ ਨੂੰ ਬੁਲਾ ਕੇ ਪਿੰਡ ਦਾ ਮਾਹੌਲ ਖਰਾਬ ਕਰ ਰਹੇ ਹਨ।
Comment here