ਅੰਮ੍ਰਿਤਸਰ-ਪੰਜਾਬ ਵਿਚ ਦਿਨ ਦਿਹਾੜੇ ਹਥਿਆਰਬੰਦ ਨੌਜਵਾਨਾਂ ਵਲੋਂ ਕਤਲ ਕੀਤੇ ਜਾ ਰਹੇ ਹਨ।ਇਸ ਸੰਬੰਧੀ ਪੁਲੀਸ ਮੂਕਦਰਸ਼ਕ ਬਣੀ ਹੋਈ ਹੈ। ਹੁਣੇ ਜਿਹੇ ਅੰਮ੍ਰਿਤਸਰ ਦੇ ਖਾਲਸਾ ਨਗਰ ਵਿੱਚ ਦਿਨ ਦਿਹਾੜੇ 6 ਨੌਜਵਾਨਾਂ ਵੱਲੋਂ ਸ਼ਿਵ ਕੁਮਾਰ ਨਾਮ ਦੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਨਾਲ ਇਲਾਕੇ ਦੇ ਲੋਕਾਂ ’ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਵੇਰੇ ਦੁਕਾਨ ’ਤੇ ਸਾਮਾਨ ਲੈਣ ਲਈ ਗਿਆ ਸੀ, ਜਿਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਹੈ, ਉਨ੍ਹਾਂ ਨੂੰ ਪੁਲਸ ਜਲਦ ਗ੍ਰਿਫ਼ਤਾਰ ਕਰੇ।
ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਕੁਝ ਵਿਅਕਤੀਆਂ ਨਾਲ ਪਿਛਲੇ 6 ਸਾਲਾਂ ਤੋਂ ਲੜਾਈ ਝਗੜਾ ਚਲ ਰਿਹਾ ਸੀ। ਉਸੇ ਦੀ ਰਜਿੰਸ਼ ਨੂੰ ਲੈ ਕੇ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਕਰ ਦਿੱਤਾ। ਪਰਿਵਾਰ ਨੇ ਦੱਸਿਆ ਕਿ ਦੂਜੀ ਧਿਰ ਦੇ ਨੌਜਵਾਨਾਂ ਨੇ ਉਸ ਦੀ ਕੁੜੀ ਨੂੰ ਵਰਗਲਾ ਕੇ ਉਸ ਨਾਲ ਵਿਆਹ ਕਰ ਲਿਆ ਸੀ ਪਰ ਵਿਆਹ ਤੋਂ ਬਾਅਦ ਵੀ ਉਨ੍ਹਾਂ ਦੀ ਕੁੜੀ ਉਨ੍ਹਾਂ ਦੇ ਘਰ ਨਹੀਂ ਗਈ। ਇਸ ਗੱਲ ਨੂੰ ਲੈ ਕੇ ਮੁਲਜ਼ਮਾਂ ਨੇ ਸਾਨੂੰ ਅਤੇ ਮ੍ਰਿਤਕ ਨੌਜਵਾਨ ਨੂੰ ਧਮਕੀਆਂ ਦੇਣੀਆਂ ਸ਼ੂਰ ਕਰ ਦਿੱਤੀਆਂ ਸਨ।
ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮਾਂ ਦੇ iਖ਼ਲਾਫ਼ ਪੁਲਸ ਨੂੰ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਨੌਜਵਾਨ ਦਾ ਕਤਲ ਹੋਣ ਦੇ ਬਾਵਜੂਦ ਪੁਲਸ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਨਾ ਹੀ ਇਸ ਸਥਾਨ ’ਤੇ ਆਈ ਹੈ।
Comment here