ਸਿਆਸਤਸਿਹਤ-ਖਬਰਾਂਖਬਰਾਂ

ਦਿੱਲੀ ਚ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰੇ ਜਾਣ ਦੀ ਛੋਟ

ਦਿੱਲੀ-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ ਸਰਕਾਰ ਨੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ’ਚ ਛੋਟ ਦੇਣ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਜ਼ਿਲ੍ਹਾ ਅਧਿਕਾਰੀਆਂ ਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ। ਇਸ ਦੇ ਨਾਲ ਹੀ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਬਾਰੇ ਹਦਾਇਤਾਂ ਲਾਗੂ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸਮਾਜਿਕ ਦੂਰੀ, ਮਾਸਕ ਅਤੇ ਹੋਰ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

Comment here