ਅਪਰਾਧਸਿਆਸਤਖਬਰਾਂ

ਦਿੱਲੀ ਦੰਗਿਆਂ ਦੇ ਮਾਮਲੇ ਚ ਪਹਿਲੀ ਸਜ਼ਾ

ਨਵੀਂ ਦਿੱਲੀ-ਸੀ ਏ ਏ ਦੀ ਵਿਰੋਧਤਾ ਦੌਦਾਨ ਰਾਜਧਾਨੀ ਦਿੱਲੀ ਚ ਭੜਕੇ ਦੰਗਿਆਂ ਦੇ ਮਾਮਲੇ ਚ ਪਹਿਲੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੀ ਅਦਾਲਤ ਨੇ ਫਰਵਰੀ 2020 ਦੇ ਦੰਗਿਆਂ ਦੇ ਸਬੰਧ ਵਿਚ ਦੋਸ਼ੀ ਕਰਾਰ ਦਿੱਤੇ ਦਿਨੇਸ਼ ਯਾਦਵ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ। ਉਸ ਨੂੰ ਇਕ ਘਰ ਨੂੰ ਅੱਗ ਲਾਉਣ ਵਾਲੀ ਦੰਗਾਕਾਰੀ ਭੀੜ ਦਾ ਹਿੱਸਾ ਹੋਣ ਦਾ ਦੋਸ਼ੀ ਠਹਿਰਾਇਆ ਸੀ। ਯਾਦਵ ਨੂੰ 12,000 ਰੁਪਏ ਦਾ ਜੁਰਮਾਨਾ ਅਦਾ ਕਰਨ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ। ਇਸਤਗਾਸਾ ਪੱਖ ਅਨੁਸਾਰ ਯਾਦਵ ਦੰਗਾਕਾਰੀ ਭੀੜ ਦਾ ਹਿੱਸਾ ਸੀ ਅਤੇ ਉਸ ਨੇ 25 ਫਰਵਰੀ ਦੀ ਰਾਤ ਨੂੰ ਮਨੋਰੀ ਨਾਮ ਦੀ 73 ਸਾਲਾ ਔਰਤ ਦੇ ਘਰ ਨੂੰ ਭੰਨਤੋੜ ਕਰਨ ਅਤੇ ਅੱਗ ਲਗਾਉਣ ਵਿੱਚ ਹਿੱਸਾ ਲਿਆ ਸੀ। ਮਨੋਰੀ ਨੇ ਦੋਸ਼ ਲਾਇਆ ਸੀ ਕਿ ਕਰੀਬ 150-200 ਦੰਗਾਕਾਰੀਆਂ ਦੀ ਭੀੜ ਨੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ ਜਦੋਂ ਉਸ ਦਾ ਪਰਿਵਾਰ ਮੌਜੂਦ ਨਹੀਂ ਸੀ ਅਤੇ ਸਾਰਾ ਸਾਮਾਨ ਅਤੇ ਇੱਥੋਂ ਤੱਕ ਕਿ ਮੱਝਾਂ ਵੀ ਲੁੱਟ ਲਈਆਂ। ਯਾਦ ਰਹੇ ਫਰਵਰੀ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਫਿਰਕੂ ਝੜਪਾਂ ਵਿੱਚ ਘੱਟੋ-ਘੱਟ 53 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋ ਗਏ ਸਨ।

Comment here