ਸਿਆਸਤਖਬਰਾਂਚਲੰਤ ਮਾਮਲੇ

ਦਿੱਲੀ ਹਵਾਈ ਅੱਡੇ ‘ਤੇ ਅਧਿਆਪਕਾਂ ਦੀ ਤਾਇਨਾਤੀ ਦਾ ਫ਼ੈਸਲਾ ਵਾਪਸ

ਨਵੀਂ ਦਿੱਲੀ-ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਵਿਡ ਪ੍ਰੋਟੋਕਾਲ ਨੂੰ ਲਾਗੂ ਕਰਨ ਵਿੱਚ ਮਦਦ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ। ਦਰਅਸਲ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ 15 ਦਿਨਾਂ ਲਈ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਅਧਿਆਪਕਾਂ ਦੀ ਡਿਊਟੀ ਲਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਟੀਚਰਸ ਐਸੋਸੀਏਸ਼ਨ ਦੇ ਵਿਰੋਧ ਮਗਰੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਫ਼ੈਸਲਾ ਵਾਪਸ ਲੈ ਲਿਆ ਹੈ।
ਅਥਾਰਟੀ ਨੇ ਕਿਹਾ ਕਿ ਲੋੜ ਪੈਣ ‘ਤੇ ਹਵਾਈ ਅੱਡੇ ‘ਤੇ ਨਾਗਰਿਕ ਸੁਰੱਖਿਆ ਕਾਮਿਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਹੁਕਮ ਨੂੰ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਦਿੱਲੀ ਵਿਚ 1 ਤੋਂ 15 ਜਨਵਰੀ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕਾਰਨ ਸਰਕਾਰੀ ਸਕੂਲ ਬੰਦ ਰਹਿਣਗੇ। ਜਿਸ ਕਾਰਨ ਅਧਿਆਪਕਾਂ ਨੂੰ ਹਵਾਈ ਅੱਡਿਆਂ ‘ਤੇ 31 ਦਸੰਬਰ ਤੋਂ 15 ਜਨਵਰੀ ਤੱਕ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

Comment here