ਦਿੱਲੀ- ਸਾਬਕਾ ਪਹਿਲਵਾਨ ਦਿ ਗ੍ਰੇਟ ਖਲੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਉਹ ਇੰਸਟਾਗ੍ਰਾਮ ‘ਤੇ ਲਗਾਤਾਰ ਨਵੇਂ ਵੀਡੀਓਜ਼ ਸ਼ੇਅਰ ਕਰਦੇ ਨਜ਼ਰ ਆਉਂਦੇ ਹਨ। ਦਿ ਗ੍ਰੇਟ ਖਲੀ ਦਾ ਅਸਲੀ ਨਾਂ ਦਲੀਪ ਸਿੰਘ ਰਾਣਾ ਹੈ। ਉਹ ਸੋਸ਼ਲ ਮੀਡੀਆ ‘ਤੇ ਵੀ ਸਾਰਿਆਂ ਦੇ ਪਸੰਦੀਦਾ ਬਣੇ ਹੋਏ ਹਨ। ਗ੍ਰੇਟ ਖਲੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਦਿ ਗ੍ਰੇਟ ਖਲੀ ਨੇ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿਲੀਪ ਸਿੰਘ ਰਾਣਾ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਦਾ ਹਿੱਸਾ ਬਣ ਚੁੱਕੇ ਹਨ।ਗ੍ਰੇਟ ਖਲੀ ਨੇ ਕਿਹਾ ਕਿ ਬੀਜੇਪੀ ਜੁਆਇਨ ਕਰਕੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਦੇਸ਼ ਬਚਿਆ ਹੋਵੇਗਾ ਜਿਥੇ ਮੈਂ ਰੈਸਲਿੰਗ ਕਰਨ ਨਹੀਂ ਕਰਨ ਗਿਆ ਹੋਵਾਂ। ਪੈਸੇ ਕਮਾਉਣੇ ਹੁੰਦੇ ਤਾਂ ਅਮਰੀਕਾ ਵਿਚ ਹੀ ਰਹਿੰਦਾ ਪਰ ਮੈਂ ਭਾਰਤ ਆਇਆ ਕਿਉਂਕਿ ਦੇਸ਼ ਪ੍ਰਤੀ ਮੇਰੇ ਅੰਦਰ ਪਿਆਰ ਹੈ।ਇਸ ਦੇ ਨਾਲ ਹੀ ਉਹ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਕੇ ਇਕ ਵਾਰ ਟਰੋਲਰਾਂ ਦੇ ਨਿਸ਼ਾਨੇ ‘ਤੇ ਵੀ ਆ ਚੁੱਕੇ ਹਨ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੀਮਜ਼ ਦਾ ਹੜ੍ਹ ਆ ਗਿਆ ਹੈ।
Comment here