ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਦੀਪ ਸਿੱਧੂ ਦੀ ਮੌਤ ਦੀ ਜਾਂਚ ਹੋਵੇ-ਸੁਖਦੇਵ ਢੀਂਡਸਾ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਸੰਯੁਕਤ  ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਦੀ ਜਾਂਚ ਹੋਣੀ ਚਾਹੀਦੀ ਹੈ। ਢੀਂਡਸਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਆਖ਼ਰੀ ਦੋ-ਤਿੰਨ ਦਿਨਾਂ ਵਿੱਚ ਦੀਪ ਸਿੱਧੂ ਦੀ ਮੌਤ  ਹੋ ਜਾਣ ਨਾਲ ਪੰਜਾਬ ਚੋਣਾਂ ‘ਤੇ ਕਾਫੀ ਪ੍ਰਭਾਵ ਪਿਆ ਹੈ ਅਤੇ ਬਹੁਤ ਸਾਰੇ ਲੋਕਾ ਸਿਮਰਨਜੀਤ ਸਿੰਘ ਮਾਨ   ਵੱਲ ਝੁਕੇ। ਸੁਖਦੇਵ ਢੀਂਡਸਾ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਨਾਲ ਪੰਜਾਬ ਚੋਣਾਂ ‘ਚ ਲੋਕਾਂ ‘ਤੇ ਕਾਫੀ ਅਸਰ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਝੁਕਾਅ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੱਲ ਹੋਇਆ, ਜਦਕਿ ਇਹ ਸਾਰੀਆਂ ਵੋਟਾਂ ਆਮ ਆਦਮੀ ਪਾਰਟੀ ਦੀਆਂ ਸਨ, ਪਰੰਤੂ ਦੀਪ ਦੀ ਮੌਤ ਤੋਂ ਬਾਅਦ ਨੌਜਵਾਨਾਂ ‘ਤੇ ਇਸ ਦਾ ਬਹੁਤ ਪ੍ਰਭਾਵ ਪਿਆ। ਢੀਂਡਸਾ ਨੇ ਕਿਹਾ ਕਿ ਕੱਲ ਦੀਪ ਸਿੱਧੂ ਦੇ ਭੋਗ ‘ਤੇ ਵੀ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪੰਜਾਬ ਚੋਣਾਂ ਦੇ ਸਮੀਕਰਨ ਉਸ ਦੀ ਮੌਤ ਨਾਲ ਪੂਰੀ ਤਰ੍ਹਾਂ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਗਦਾ ਹੈ ਕਿ ਉਸ ਦਾ ਸੜਕ ਹਾਦਸਾ ਕਰਵਾਇਆ ਗਿਆ ਹੈ ਅਤੇ ਮੈਂ ਵੀ ਕਹਿੰਦਾ ਹਾਂ ਕਿ ਲਾਜ਼ਮੀ ਤੌਰ ‘ਤੇ ਦੀਪ ਸਿੱਧੂ ਦੀ ਮੌਤ ਦੀ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਸੱਚ-ਮੁੱਚ ਹਾਦਸਾ ਸੀ ਜਾਂ ਫਿਰ ਹਾਦਸਾ ਸਾਜਿਸ਼ ਸੀ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਲੋਕ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਬਾਰੇ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸੇ ਨੂੰ ਵੀ ਨਹੀਂ ਪਤਾ ਕਿ ਵਿਧਾਨ ਸਭਾ 2022 ਦੇ ਕੀ ਨਤੀਜੇ ਹੋਣਗੇ, ਪਰ ਮੈਂ ਇੱਕ ਗੱਲ ਕਹਿ ਸਕਦਾ ਹਾਂ ਕਿ ਸਾਡੇ ਗਠਜੋੜ ਦੇ ਉਮੀਦਵਾਰ ਉਮੀਦ ਤੋਂ ਵੱਧ ਵੋਟਾਂ ਅਤੇ ਸੀਟਾਂ ਲੈ ਕੇ ਜਿੱਤਣਗੇ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਬਣਾਉਣ ਵੱਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀਆਂ ਤਿੰਨ ਰੈਲੀਆਂ ਨੇ ਪੰਜਾਬ ਵਿੱਚ ਗਠਜੋੜ ਦੇ ਹੱਕ ਵਿੱਚ ਮਾਹੌਲ ਤਬਦੀਲ ਕੀਤਾ ਅਤੇ ਲੋਕ ਪ੍ਰਧਾਨ ਮੰਤਰੀ ਦੀ ਦਿਲੋਂ ਇੱਜਤ ਕਰਦੇ ਹਨ ਤੇ ਸੁਣਨਾ ਚਾਹੁੰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ 10 ਮਾਰਚ ਨੂੰ  ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਗਠਜੋੜ ਨੂੰ ਕਿੰਨੀਆਂ ਸੀਟਾਂ ਆਉਣਗੀਆਂ ਇਹ ਤਾਂ ਉਹ ਨਹੀਂ ਦੱਸ ਸਕਦੇ ਪਰ ਇੱਕ ਗੱਲ ਤੈਅ ਹੈ ਕਿ ਐਨਡੀਏ ਗਠਜੋੜ ਤੋਂ ਬਿਨਾਂ ਕਿਸੇ ਦੀ ਵੀ ਸਰਕਾਰ ਪੰਜਾਬ ਵਿੱਚ ਨਹੀਂ ਬਣੇਗੀ।

Comment here