ਸਿਆਸਤਖਬਰਾਂਦੁਨੀਆ

ਦੀਵਾਲੀ ਮੌਕੇ ਸ਼ਾਹਬਾਜ਼ ਸ਼ਰੀਫ ਨੇ ਹਿੰਦੂ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਕਰਾਚੀ-ਸਾਊਦੀ ਅਰਬ ਦੇ ਦੋ ਦਿਨਾਂ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ ਟਵੀਟ ‘ਚ ਕਿਹਾ, ”ਪਾਕਿਸਤਾਨ ਅਤੇ ਦੁਨੀਆ ਭਰ ਦੇ ਹਿੰਦੂ ਭਾਈਚਾਰੇ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਮੈਂ ਕਾਮਨਾ ਕਰਦਾ ਹਾਂ ਕਿ ਇਹ ਦਿਨ ਸਾਡੀ ਦੁਨੀਆ ਵਿੱਚ ਸ਼ਾਂਤੀ, ਖੁਸ਼ੀ ਅਤੇ ਸਦਭਾਵਨਾ ਲੈ ਕੇ ਆਵੇ।
ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ”ਮੈਂ ਹਿੰਦੂ ਭਰਾਵਾਂ ਅਤੇ ਭੈਣਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।” ਪਾਕਿਸਤਾਨ ‘ਚ ਹਿੰਦੂ ਸਭ ਤੋਂ ਵੱਡਾ ਘੱਟ ਗਿਣਤੀ ਭਾਈਚਾਰਾ ਹੈ। ਅਧਿਕਾਰਿਕ ਅਨੁਮਾਨ ਅਨੁਸਾਰ ਦੇਸ਼ ਵਿੱਚ 75 ਲੱਖ ਹਿੰਦੂ ਰਹਿੰਦੇ ਹਨ। ਪਾਕਿਸਤਾਨ ਦੀ ਜ਼ਿਆਦਾਤਰ ਹਿੰਦੂ ਆਬਾਦੀ ਸਿੰਧ ਪ੍ਰਾਂਤ ਵਿੱਚ ਵਸੀ ਹੋਈ ਹੈ, ਜਿੱਥੇ ਉਹ ਮੁਸਲਮਾਨ ਵਸਨੀਕਾਂ ਨਾਲ ਸੱਭਿਆਚਾਰ, ਪਰੰਪਰਾ ਅਤੇ ਭਾਸ਼ਾ ਸਾਂਝੀ ਕਰਦੇ ਹਨ।

Comment here