ਸਿਆਸਤਖਬਰਾਂਚਲੰਤ ਮਾਮਲੇ

ਦੇਵ ਮਾਨ ਸਹੁੰ ਚੁੱਕ ਸਮਾਗਮ ਚ 90 ਕਿਲੋਮੀਟਰ ਸਾਈਕਲ ਚਲਾ ਕੇ ਆਏ

ਨਾਭਾ- ਅੱਜ ਪੰਜਾਬ ਵਿਧਾਨ ਸਭਾ ’ਚ ਜਿੱਤੇ ਵਿਧਾਇਕਾਂ ਦਾ ਸੁਹੰ ਚੁੱਕ ਸਮਾਗਮ ਹੋਇਆ, ਜਿਸ ਲਈ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਵੇਕਲੀ ਪਹੁੰਚ ਉਨ੍ਹਾਂ ਨੇ ਸੁਹੰ ਚੁੱਕ ਸਮਾਗਮ ਵਿੱਚ ਪਹੁੰਚਣ ਲਈ ਕਰੀਬ 90 ਕਿਲੋਮੀਟਰ ਸਫਰ ਸਾਈਕਲ ਰਾਹੀਂ ਪੂਰਾ ਕੀਤਾ। ਬਿਨਾਂ ਸ਼ੱਕ ਨਾਭਾ ਤੋਂ ਵਿਧਾਇਕ ਦੇਵ ਮਾਨ ਦਾ ਆਪਣੇ ਹਲਕੇ ਤੋਂ ਸਹੁੰ ਚੁੱਕ ਸਮਾਗਮ ਤੱਕ ਇਸ ਤਰ੍ਹਾਂ ਸਾਈਕਲ ਚਲਾਉਣ ਦੀ ਪਹਿਲੀ ਘਟਨਾ ਹੈ।ਦੱਸਣਯੋਗ ਹੈ ਕਿ ਦੇਵ ਮਾਨ ਪਿਛਲੇ 7 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸਨ। ਪਰ ਉਨ੍ਹਾਂ ਨੂੰ ਉਸ ਸਮੇਂ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਇਸ ਵਾਰ ਉਹ ਜਿੱਤ ਗਏ ਅਤੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਵੀ ਜ਼ਬਤ ਹੋ ਗਈ। ਇਸ ਵਾਰ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦੇਵ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਨਾਭਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੇ ਸਾਈਕਲ ‘ਤੇ ਘੁੰਮਣਗੇ ਅਤੇ ਲੋਕ ਉਨ੍ਹਾਂ ਨੂੰ ਕਿਤੇ ਵੀ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਹਰ ਮਹੀਨੇ ਸਿਰਫ਼ ਇੱਕ ਰੁਪਿਆ ਤਨਖਾਹ ਲੈਣਗੇ।

 

Comment here