ਸਿਆਸਤਸਿਹਤ-ਖਬਰਾਂਖਬਰਾਂ

ਦੇਸ਼ ਚ ਵਧੇ ਕਰੋਨਾ ਕੇਸ, ਦਿੱਲੀ ਚ ਮਾਸਕ ਲਾਜ਼ਮੀ ਹੋਇਆ

ਨਵੀੰ ਦਿੱਲੀ- ਦੇਸ਼ ਵਿੱਚ ਕਰੋਨਾ ਦੇ ਕੇਸ ਇੱਕ ਵਾਰ ਫੇਰ ਕੋਰੋਨਾ ਦੇ ਕੇਸ ਵਧਣ ਲੱਗੇ ਹਨ।  ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਸੰਕ੍ਰਮਣ ਦੇ 2,067 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 40 ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਦੇਸ਼ ’ਚ ਹੁਣ ਤਕ 5,22,006 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਉਥੇ ਹੀ ਇਸ ਦੌਰਾਨ 1,547 ਲੋਕ ਡਿਸਚਾਰਜ ਹੋਏ ਹਨ। ਹੁਣ ਤਕ ਕੁੱਲ 4,25,13,248 ਲੋਕ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਐਕਟਿਵ ਕੇਸ 12,340 ਹੋ ਗਏ ਹਨ। ਦੇਸ ਵਿੱਚ ਹੁਣ ਤਕ ਕੋਰੋਨਾ ਦੇ 4,30,47,594 ਮਾਮਲੇ ਸਾਹਮਣੇ ਆ ਚੁੱਕੇ ਹਨ। ਦੂਜੇ ਪਾਸੇ ਕੇਂਦਰ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੂਬਿਆਂ ਨੂੰ ਪੱਤਰ ਲਿਖਿਆ ਹੈ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਮਿਜ਼ੋਰਮ ’ਤੇ ਸਖ਼ਤ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਸਾਵਧਾਨੀ ਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ। ਕੇਂਦਰ ਨੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਟੀਕਾਕਰਨ ਕਰਨ ਬੂਸਟਰ ਡੋਜ਼ ਲਗਵਾਉਣ ਦੇ ਨਾਲ ਨਵੇਂ ਕੇਸਾਂ ਦੀ ਨਿਗਰਾਨੀ ਕਰਨ ਤੇ ਸੰਕ੍ਰਮਣ ਦੇ ਪ੍ਰਸਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ’ਤੇ ਧਿਆਨ ਕੇਂਦਰਤਿ ਕਰਨ ਦੀ ਸਲਾਹ ਦਿੱਤੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦਿੱਲੀ ਅਤੇ ਚਾਰ ਸੂਬਿਆਂ ਨੂੰ ਟੈਸਟ, ਟਰੈਕ, ਇਲਾਜ, ਟੀਕਾਕਰਨ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ, ਜਿਸ ਵਿਚ ਲੋਕਾਂ ਨੂੰ ਭੀੜ ਵਿਚ ਮਾਸਕ ਪਹਿਨਣ ’ਤੇ ਵਿਸ਼ੇਸ਼ ਜ਼ੋਰ ਦੇਣਾ ਵੀ ਸ਼ਾਮਿਲ ਹੈ। ਭੂਸ਼ਣ ਨੇ ਪੱਤਰ ’ਚ ਕਿਹਾ ਕਿ ਇਹ ਜ਼ਰੂਰੀ ਹੈ ਕਿ ਸੂਬਿਆਂ ਨੂੰ ਸਖ਼ਤ ਚੌਕਸੀ ਬਣਾਈ ਰੱਖਣੀ ਚਾਹੀਦੀ ਹੈ।

ਦਿੱਲੀ ਚ ਪਾਬੰਦੀਆਂ ਦੀ ਸ਼ੁਰੂਆਤ

ਦਿੱਲੀ ਦੇ ਲੋਕਾਂ ਲਈ ਵੱਡੀ ਖਬਰ ਆ ਰਹੀ ਹੈ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਸ਼ਹਿਰਾਂ ਵਿੱਚ ਮਾਸਕ ਲਾਜ਼ਮੀ ਕਰਨ ਤੋਂ ਬਾਅਦ, ਹੁਣ ਦਿੱਲੀ ਸਰਕਾਰ (ਡੀਡੀਐਮਏ ਮੀਟਿੰਗ) ਨੇ ਵੀ ਸਖ਼ਤ ਕਦਮ ਚੁੱਕਿਆ ਹੈ। ਹੁਣ ਦਿੱਲੀ ‘ਚ ਮਾਸਕ ਨਾ ਪਾਉਣ ‘ਤੇ ਲੋਕਾਂ ਨੂੰ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਇਹ ਫੈਸਲਾ ਦਿੱਲੀ ਆਫਤ ਪ੍ਰਬੰਧਨ ਅਥਾਰਟੀ ਦੀ ਬੁੱਧਵਾਰ ਨੂੰ ਬੁਲਾਈ ਗਈ ਬੈਠਕ ‘ਚ ਲਿਆ ਗਿਆ ਹੈ। ਲੈਫਟੀਨੈਂਟ ਗਵਰਨਰ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਬੈਠਕ ‘ਚ ਕੋਰੋਨਾ ਦੇ ਮੱਦੇਨਜ਼ਰ ਸਕੂਲਾਂ ਲਈ ਨਵੀਂ ਐੱਸਓਪੀ ਜਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜੇਕਰ ਕੋਈ ਜਨਤਕ ਥਾਂ ‘ਤੇ ਮਾਸਕ ਨਹੀਂ ਪਹਿਨੇਗਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।  ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 632 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 7.72 ਤੋਂ ਘੱਟ ਕੇ 4.42 ਫੀਸਦੀ ‘ਤੇ ਆ ਗਈ ਹੈ। 24 ਘੰਟਿਆਂ ਵਿੱਚ 414 ਮਰੀਜ਼ ਠੀਕ ਹੋਏ ਹਨ। ਇਸ ਤੋਂ ਇਲਾਵਾ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਇਸ ਦੌਰਾਨ, ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ, ਦਿੱਲੀ ਵਿੱਚ ਮਾਸਕ ਨਾ ਪਹਿਨਣ ‘ਤੇ ਜੁਰਮਾਨੇ ਦਾ ਦੌਰ ਵਾਪਸ ਆ ਗਿਆ ਹੈ।

Comment here