ਉੜੀਸਾ-ਇਥੇ ਬਿਜਲੀ ਡਿੱਗਣ ਨਾਲ ਤਬਾਹੀ ਮਚ ਗਈ ਹੈ। ਲਗਭਗ ਦੋ ਘੰਟਿਆਂ ਵਿੱਚ ਸੂਬੇ ਵਿੱਚ 61,000 ਵਾਰ ਬਿਜਲੀ ਡਿੱਗਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਰਾਜਧਾਨੀ ਭੁਵਨੇਸ਼ਵਰ ਵਿੱਚ ਬਿਜਲੀ ਡਿੱਗਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਹਨ। ਭਾਰਤ ਮੌਸਮ ਵਿਭਾਗ ਨੇ ਰਾਜ ਵਿੱਚ 7 ਸਤੰਬਰ ਤੱਕ ਚਿਤਾਵਨੀ ਜਾਰੀ ਕੀਤੀ ਹੈ। ਉਦੋਂ ਤੱਕ ਇਸ ਤਰ੍ਹਾਂ ਦੀ ਸਥਿਤੀ ਬਣੀ ਰਹੇਗੀ।
ਬੰਗਾਲ ਦੀ ਖਾੜੀ ਉੱਤੇ ਸਰਗਰਮ ਚੱਕਰਵਾਤੀ ਸਰਕੂਲੇਸ਼ਨ ਅਗਲੇ 48 ਘੰਟਿਆਂ ਵਿੱਚ ਇੱਕ ਘੱਟ ਦਬਾਅ ਵਾਲੇ ਖੇਤਰ ਵਿੱਚ ਬਦਲ ਸਕਦਾ ਹੈ ਅਤੇ ਇਸ ਦੇ ਪ੍ਰਭਾਵ ਹੇਠ, ਉੜੀਸਾ ਵਿੱਚ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਹਫ਼ਤੇ ਦੇ ਅੰਤ ਵਿੱਚ ਮੀਂਹ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਹੈ ਕਿ 7 ਸਤੰਬਰ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।’
ਰਿਪੋਰਟ ਮੁਤਾਬਕ ਭੁਵਨੇਸ਼ਵਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ਨੀਵਾਰ ਦੁਪਹਿਰ ਨੂੰ ਗਰਜ਼-ਤੂਫਾਨ ਦੇ ਨਾਲ ਲਗਾਤਾਰ ਮੀਂਹ ਪੈਂਦਾ ਰਿਹਾ। ਇਸ ਦੌਰਾਨ ਕਈ ਥਾਈਂ ਬਿਜਲੀ ਵੀ ਡਿੱਗੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਉੜੀਸਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਕਿਹਾ ਕਿ ਸ਼ਾਮ 5.30 ਵਜੇ ਤੱਕ ਬਿਜਲੀ ਡਿੱਗਣ ਦੀਆਂ 61 ਹਜ਼ਾਰ ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ ਹਨ।
ਉਧਰ, ਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਇਸ ਸਮੇਂ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਮੀਂਹ ਲਈ ਘੱਟੋ-ਘੱਟ ਤਿੰਨ ਦਿਨ ਇੰਤਜ਼ਾਰ ਕਰਨਾ ਪੈ ਸਕਦਾ ਹੈ। 7-8 ਸਤੰਬਰ ਤੋਂ ਬਾਅਦ ਇੱਥੇ ਬਰਸਾਤ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਖੇਤਰਾਂ ਵਿੱਚ ਕੁਝ ਚੋਣਵੇਂ ਸਥਾਨਾਂ ‘ਤੇ ਅੱਜ ਮੀਂਹ ਵੀ ਸੰਭਵ ਹੈ।
ਦੋ ਘੰਟਿਆਂ ‘ਚ 61 ਹਜ਼ਾਰ ਵਾਰ ਬਿਜਲੀ ਡਿੱਗੀ, 12 ਲੋਕਾਂ ਦੀ ਮੌਤ

Comment here