ਹਰੀਕੇ ਪੱਤਣ-ਨੇੜਲੇ ਪਿੰਡ ਬੂਹ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਲਰਾਜ ਸਿੰਘ 24 ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੇਰਾ ਲੜਕੇ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਕੇ ’ਤੇ ਮੌਤ ਹੋ ਗਈ।ਦੱਸਣਯੋਗ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦਾ ਹਾਲੇ ਵਿਆਹ ਨਹੀ ਹੋਇਆ। ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਵੱਡੀ ਗਿਣਤੀ ਤਸਕਰਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ। ਇਸ ਸਬੰਧੀ ਥਾਣਾ ਹਰੀਕੇ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਪੀੜਤ ਪਰਿਵਾਰ ਨੇ ਸੂਚਿਤ ਨਹੀਂ ਕੀਤਾ। ਉਹਨਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੁਲਿਸ ਵਚਨਬੱਧ ਹੈ।
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਡਰਗ ਲੈਣ ਕਾਰਣ ਮੌਤ

Comment here