ਅਪਰਾਧਸਿਆਸਤਖਬਰਾਂ

ਧਰਤੀ ਉਤਲੇ ਸਵਰਗ ਚ ਅੱਤਵਾਦ ਜੜ੍ਹੋਂ ਪੁੱਟ ਦਿਆਂਗੇ- ਐਲ ਜੀ ਸਿਨਹਾ

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਮਹੌਲ ਸ਼ਾਂਤ ਹੋ ਰਿਹਾ ਹੈ, ਕੁਝ ਕੁ ਅੱਤਵਾਦੀ ਵਾਰਦਾਤਾਂ ਵਾਪਰਦੀਆਂ ਹਨ ਪਰ ਜਲਦੀ ਹੀ ਅਜਿਹਾ ਸਭ ਕੁਝ ਖਤਮ ਕਰਨ ਦੀ ਉੱਪ ਰਾਜਪਾਲ ਮਨੋਜ ਸਿਨਹਾ ਨੇ  ਕੁਲਗਾਮ ਜ਼ਿਲ੍ਹੇ ਦੇ ਦੌਰੇ ਦੌਰਾਨ ਆਸ ਜਤਾਈ। ਉਨ੍ਹਾਂ ਦਾ ਇਹ ਦੌਰਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ ਸੰਦੇਸ਼ ਹੈ ਕਿ ਅੱਤਵਾਦ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ। ਸਿਨਹਾ ਦੇ ਦੌਰੇ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਆਦਿਜਨ ਕ੍ਰਾਂਸਿੰਗ ‘ਤੇ ਆਵਾਜਾਈ ਵਿਵਸਥਾ ‘ਚ ਜੁਟੇ ਪੁਲਸ ਦੇ ਇਕ ਦਲ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ, ਜਿਸ ‘ਚ ਇਕ ਪੁਲਸ ਮੁਲਾਜ਼ਮ ਦੀ ਜਾਨ ਚੱਲੀ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਸਿਨਹਾ ਨੇ ਆਪਣੇ ਦੌਰੇ ਤੋਂ ਬਾਅਦ ਕਿਹਾ,”ਸ਼ਨੀਵਾਰ ਸ਼ਾਮ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੇਰਾ ਦੌਰਾ, ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ ਸੰਦੇਸ਼ ਹੈ ਕਿ ਅਸੀਂ ਇਸ ਪਵਿੱਤਰ ਜ਼ਮੀਨ ਤੋਂ ਅੱਤਵਾਦ ਨੂੰ ਜੜ੍ਹ ਤੋਂ ਉਖਾੜ ਸੁੱਟਾਂਗੇ। ਸਰਕਾਰ ਵਿਕਾਸ ਨੂੰ ਇਕ ਅੰਦੋਲਨ ਬਣਾਉਣਾ ਚਾਹੁੰਦੀ ਹੈ।” ਹਮਲੇ ‘ਚ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਨਿਸਾਰ ਅਹਿਮਦ ਵਾਗਯੇ ਦੇ ਰੂਪ ‘ਚ ਕੀਤੀ ਗਈ ਹੈ। ਉੱਪ ਰਾਜਪਾਲ ਨੇ  ਸ਼ਹੀਦ ਨਿਸਾਰ ਅਹਿਮਦ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਸ਼ਰਧਾਂਜਲੀ ਦਿੱਤੀ। ਕਿਹਾ ਕਿ ਪੂਰਾ ਜੰਮੂ ਕਸ਼ਮੀਰ ਪ੍ਰਸ਼ਾਸਨ ਸੋਗ ਪੀੜਤ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।” ਹਮਲੇ ਦੀ ਨਿੰਦਾ ਕਰਦੇ ਹੋਏ ਸਿਨਹਾ ਨੇ ਕਿਹਾ ਕਿ ਅੱਤਵਾਦੀ ਆਪਣੀਆਂ ਯੋਜਨਾਵਾਂ ‘ਚ ਕਾਮਯਾਬ ਨਹੀਂ ਹੋਣਗੇ ਅਤੇ ਅਜਿਹੇ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ।

Comment here