ਚੰਡੀਗੜ੍ਹ- ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਜਿਸ ਕਾਰਨ ਉਸ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਧਰਮਸੋਤ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਜੇਲ੍ਹ ਵਿਚੋਂ ਕੈਦੀਆਂ ਵਾਲੀ ਗੱਡੀ ਵਿੱਚ ਬਿਠਾ ਕੇ ਲਿਆਈ, ਜਿਥੇ ਅਦਾਲਤ ਦੇ ਬਾਹਰ ਧਰਮਸੋਤ ਅੱਜ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ ਅਤੇ ਉਨ੍ਹਾਂ ਸਿਰਫ਼ ਇੰਨਾ ਹੀ ਕਿਹਾ ਕਿ ਜੋ ਕੁੱਝ ਵੀ ਹੋਵੇਗਾ ਤੁਹਾਡੇ ਸਾਹਮਣੇ ਹੋਵੇਗਾ। ਸਾਧੂ ਸਿੰਘ ਧਰਮਸੋਤ ਨਾਲ ਕੈਦੀਆਂ ਵਾਲੀ ਵੈਨ ਵਿੱਚ ਉਨ੍ਹਾਂ ਦਾ ਓਐਸਡੀ ਚਮਕੌਰ ਸਿੰਘ ਵੀ ਨਾਲ ਸੀ।
Comment here