ਟਾਂਡਾ ਉੜਮੁੜ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ’ਚ ਲਗਾਤਾਰ ਹੋ ਰਿਹਾ ਧਰਮ ਪਰਿਵਰਤਨ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਰੋਕਣ ਵਾਸਤੇ ਸਾਰੀਆਂ ਨੁਮਾਇੰਦਾ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੂੰ ਰਲ਼-ਮਿਲ ਕੇ ਸਾਂਝਾ ਉਪਰਾਲਾ ਕਰਨਾ ਚਾਹੀਦਾ ਹੈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਧਰਮ ਕਿਸੇ ਵੀ ਧਰਮ ਜਾਂ ਮਜ਼੍ਹਬ ਦੇ ਖਿਲਾਫ ਨਹੀਂ ਅਤੇ ਹਰੇਕ ਧਰਮ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ਅਨੁਸਾਰ ਸਤਿਕਾਰ ਕਰਦਾ ਹੈ ਪਰ ਜੇਕਰ ਨਕਲੀ ਪਾਸਟਰ ਜਾਂ ਪਾਖੰਡਵਾਦ ਦਾ ਪ੍ਰਚਾਰ ਕਰਕੇ ਸਿੱਖਾਂ ਨੂੰ ਧਰਮ ਪ੍ਰਚਾਰ ਲਈ ਉਕਸਾਇਆ ਜਾਵੇਗਾ ਤਾਂ ਇਹ ਬਰਦਾਸ਼ਤ ਕਰਨਯੋਗ ਨਹੀਂ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਇਸ ਲਹਿਰ ਨੂੰ ਇਨ੍ਹਾਂ ਕਿਸੇ ਵਾਦ-ਵਿਵਾਦ ਅਤੇ ਟਕਰਾਅ ਤੋਂ ਰਾਹਤ ਠੱਲ੍ਹ ਪਾਉਣ ਲਈ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਪ੍ਰੋਗਰਾਮ ਉਲੀਕਣ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ’ਚ ਯੋਗਦਾਨ ਪਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਚੋਣਾਂ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 5 ਸਾਲ ਬਾਅਦ ਹੋ ਸਕਦੀਆਂ ਹਨ ਤਾਂ 11 ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਮੌਕੇ ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗੁਰ ਸ਼ਬਦ ਨਾਲ ਜੁੜ ਕੇ ਆਪਣੇ ਧਰਮ ਵਿਚ ਪ੍ਰਪੱਕ ਹੋਵੋ ਤੇ ਬਾਕੀ ਧਰਮਾਂ ਦਾ ਸਤਿਕਾਰ ਕੀਤਾ ਜਾਵੇ। ਇਹੋ ਹੀ ਇਕ ਸੱਚੇ ਸਿੱਖ ਦੀ ਨਿਸ਼ਾਨੀ ਹੈ।
ਧਰਮ ਪਰਿਵਰਤਨ ਚਿੰਤਾ ਦਾ ਵਿਸ਼ਾ-ਦਾਦੂਵਾਲ

Comment here