ਚੰਡੀਗੜ੍ਹ-ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਟਿੱਲ ਲਾਇਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ ਐੱਸਜੀਪੀਸੀ ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ?
ਧਾਮੀ ਦਾ ਅਕਾਲੀ ਦਲ ਲਈ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ: ਮਾਨ

Comment here