ਨਵੀਂ ਦਿੱਲੀ – ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਸਵਾਲ ਦੇ ਲਿਖਤੀ ਜਵਾਬ ‘ਚ ਰਾਜ ਸਭਾ ‘ਚ 2019 ‘ਚ ਸੰਵਿਧਾਨ ਦੀ ਧਾਰਾ 370 ਹਟਾਉਣ ਤੋਂ ਬਾਅਦ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਇਸ ਤੋਂ ਬਾਅਦ ਜੰਮੂ ਕਸ਼ਮੀਰ ‘ਚ 541 ਅੱਤਵਾਦੀ ਘਟਨਾਵਾਂ ਹੋਈਆਂ ਹਨ ਅਤੇ ਜਿਸ ’ਚ 439 ਅੱਤਵਾਦੀ ਮਾਰੇ ਗਏ। ਇਸਦੇ ਨਾਲ ਹੀ ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 109 ਸੁਰੱਖਿਆ ਕਰਮੀ ਸ਼ਹੀਦ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ‘ਚ 98 ਨਾਗਰਿਕ ਵੀ ਮਾਰੇ ਗਏ ਅਤੇ ਉਸ ਸਮੇਂ ਤੋਂ ਕਰੀਬ 5.3 ਕਰੋੜ ਰੁਪਏ ਦੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਪਰ ਜਨਤਕ ਜਾਇਦਾਦ ਨੂੰ ਕੋਈ ਖ਼ਾਸ ਨੁਕਸਾਨ ਨਹੀਂ ਪਹੁੰਚਿਆ ਹੈ।
Comment here