ਅਪਰਾਧਸਿਆਸਤਖਬਰਾਂ

ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਅੱਤਵਾਦ ‘ਚ ਕਮੀ ਆਈ

ਜੰਮੂ— ਗ੍ਰਹਿ ਮੰਤਰਾਲੇ ਨੇ ਰਾਜ ਸਭਾ ‘ਚ ਦਾਅਵਾ ਕੀਤਾ ਹੈ ਕਿ ਜੰਮੂ-ਕਸ਼ਮੀਰ ‘ਚ ਅੱਤਵਾਦ ‘ਚ ਕਮੀ ਆਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਥਿਤੀ ਆਮ ਵਾਂਗ ਹੋ ਗਈ ਹੈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸਥਿਤੀ ਵਿੱਚ ਸੁਧਾਰ ਹੋਇਆ ਹੈ। ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਮੈਂਬਰ ਵਾਈਕੋ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ 2019 ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਅੱਤਵਾਦ ਨਾਲ ਜੁੜੀਆਂ ਘਟਨਾਵਾਂ ‘ਚ ਕਮੀ ਆਈ ਹੈ ਅਤੇ ਸੁਰੱਖਿਆ ਸਥਿਤੀ ‘ਚ ਵੀ ਸੁਧਾਰ ਹੋਇਆ ਹੈ। ਸੰਸਦ ਮੈਂਬਰ ਵਾਈਕੋ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਜੰਮੂ-ਕਸ਼ਮੀਰ ਤੋਂ ਰਾਜ ਦਾ ਦਰਜਾ ਖਤਮ ਕਰਨ ਅਤੇ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਅੱਤਵਾਦੀ ਗਤੀਵਿਧੀਆਂ ‘ਚ ਵਾਧਾ ਹੋਇਆ ਹੈ ਅਤੇ ਕੀ ਸੁਰੱਖਿਆ ਸਥਿਤੀ ਵਿਗੜ ਗਈ ਹੈ। ਕੇਂਦਰੀ ਮੰਤਰੀ ਨਿਤਿਆਨੰਦ ਨੇ ਸੰਸਦ ਮੈਂਬਰ ਵਾਈਕੋ ਦੇ ਸਵਾਲ ਦੇ ਜਵਾਬ ‘ਚ ਸਦਨ ਨੂੰ ਦੱਸਿਆ ਕਿ 2018 ਤੋਂ 2021 ਤੱਕ ਸਥਿਤੀ ‘ਚ ਕਾਫੀ ਸੁਧਾਰ ਹੋਇਆ ਹੈ। ਜੰਮੂ-ਕਸ਼ਮੀਰ ‘ਚ 2018 ‘ਚ 417 ਅੱਤਵਾਦੀ ਘਟਨਾਵਾਂ ਹੋਈਆਂ, ਜਦਕਿ ਨਵੰਬਰ 2021 ਤੱਕ ਸਿਰਫ 203 ਘਟਨਾਵਾਂ ਹੀ ਹੋਈਆਂ।

Comment here