ਅਪਰਾਧਸਿਆਸਤਖਬਰਾਂ

ਧਾਲੀਵਾਲ ਨੇ ਇੰਡੋਨੇਸ਼ੀਆ ‘ਚ ਫਸੇ ਦੋ ਨੌਜਵਾਨਾਂ ਦੀ ਮਦਦ ਦਾ ਦਿੱਤਾ ਭਰੋਸਾ

ਚੰਡੀਗੜ੍ਹ-ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦੇਸ਼ ਸਕੱਤਰ ਨਾਲ ਮੁਲਾਕਾਤ ਕਰ ਕੇ ਅਜਨਾਲਾ ਦੇ ਦੋ ਨੌਜਵਾਨਾਂ ਦੀ ਮਦਦ ਲਈ ਪੱਤਰ ਸੌਂਪਿਆ ਜੋ ਇੰਡੋਨੇਸ਼ੀਆ ਵਿੱਚ ਝੂਠੇ ਕਤਲ ਕੇਸ ਵਿੱਚ ਫਸੇ ਹੋਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਨੇ ਨੌਜਵਾਨਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿੱਚ ਵਿਦੇਸ਼ ਸਕੱਤਰ ਡਾਕਟਰ ਔਸਫ਼ ਸਈਦ ਨੂੰ ਦੱਸਿਆ ਕਿ ਗੁਰਮੇਜ ਸਿੰਘ ਅਤੇ ਅਜੈਪਾਲ ਸਿੰਘ ਨਾਮ ਦੇ ਇਹ ਨੌਜਵਾਨ ਵਿਦੇਸ਼ ਵਿੱਚ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਇੰਡੋਨੇਸ਼ੀਆ ਵਿੱਚ ਉਨ੍ਹਾਂ ਨੂੰ ਕਥਿਤ ਭਾਰਤੀ ਮੂਲ ਦੇ ਇੱਕ ਏਜੰਟ ਨੇ ਬੰਧਕ ਬਣਾ ਲਿਆ ਅਤੇ ਫਿਰੌਤੀ ਦੀ ਮੰਗ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਥੋਂ ਭੱਜਣ ਦੇ ਚੱਕਰ ‘ਚ ਟਰੈਵਲ ਏਜੇਂਟ ਦੀ ਮੌਤ ਹੋ ਗਈ ਸੀ ਅਤੇ ਨੌਜਵਾਨ ਇਸ ਇਲਜ਼ਾਮ ‘ਚ ਫੜੇ ਗਏ ਸਨ, ਜਿਨ੍ਹਾਂ ਨੂੰ ਸਥਾਨਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਵਿਦੇਸ਼ ਸਕੱਤਰ ਨੂੰ ਬੇਨਤੀ ਕੀਤੀ ਕਿ ਉਹ ਨਿੱਜੀ ਤੌਰ ‘ਤੇ ਭਾਰਤ ਸਰਕਾਰ ਰਾਹੀਂ ਇਹ ਮੁੱਦਾ ਇੰਡੋਨੇਸ਼ੀਆ ਸਰਕਾਰ ਕੋਲ ਉਠਾਉਣ ਤਾਂ ਜੋ ਦੋਵਾਂ ਨੂੰ ਬਚਾਇਆ ਜਾ ਸਕੇ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਾ: ਔਸਫ਼ ਨੇ ਸਾਰੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਤੁਹਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਲਿਆਉਣ ਲਈ ਕਾਨੂੰਨੀ ਕਾਰਵਾਈ ਕਰੇਗੀ ਅਤੇ ਇਸ ਮਾਮਲੇ ਵਿੱਚ ਇੰਡੋਨੇਸ਼ੀਆ ਅੰਬੈਸੀ ਰਾਹੀਂ ਨੌਜਵਾਨਾਂ ਦੀ ਮਦਦ ਕੀਤੀ ਜਾਵੇਗੀ।

Comment here