ਸੰਯੁਕਤ ਮੋਰਚੇ ਨੇ ਪੰਜ ਮੈਂਬਰਾਂ ਦਾ ਦਿੱਤਾ ਨਾਮ
ਨਵੀਂ ਦਿੱਲੀ-ਖੇਤੀ ਕਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਦੀ ਅੱਜ ਹੋਈ ਮੀਟਿੰਗ ’ਚ ਮੋਰਚੇ ਨੇ ਸਰਕਾਰ ਨਾਲ ਬਾਕੀ ਕਿਸਾਨੀ ਮੰਗਾਂ ‘ਤੇ ਚਰਚਾ ਕਰਨ ਲਈ ਇੱਕ ਕਮੇਟੀ ਬਣਾਈ ਹੈ ਜਿਸ ਵਿਚ ਅਸ਼ੋਕ ਧਾਵਲੇ, ਬਲਬੀਰ ਰਾਜੇਵਾਲ, ਗੁਰਨਾਮ ਚੜੂਨੀ, ਸ਼ਿਵਕੁਮਾਰ ਕੱਕਾ ਤੇ ਯੁੱਧਵੀਰ ਸਿੰਘ ਸ਼ਾਮਲ ਹਨ। ਮੋਰਚੇ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਨਾਮ ਐੱਮਐੱਸਪੀ ਕਮੇਟੀ ਲਈ ਨਹੀਂ ਹਨ ਜਿਵੇਂ ਕਿ ਸਰਕਾਰ ਦੁਆਰਾ ਕਿਹਾ ਗਿਆ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਾਲ ਸਾਡੇ ਪੱਤਰ ਵਿੱਚ ਲਟਕਦੀਆਂ ਮੰਗਾਂ ਬਾਰੇ ਚਰਚਾ ਕਰਨੀ ਹੈ। ਕੁੱਝ ਮੁੱਦਿਆਂ ਉੱਤੇ ਅਜੇ ਸਹਿਮਤੀ ਹੋਣੀ ਬਾਕੀ ਹੈ ਤੇ 7 ਦਸੰਬਰ ਨੂੰ ਮੁੜ ਮੀਟਿੰਗ ਹੋ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ 702 ਕਿਸਾਨਾਂ ਦੇ ਨਾਂ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਕਿਸਾਨ ਮੋਰਚੇ ਵੱਲੋਂ ਮ੍ਰਿਤਕ ਕਿਸਾਨਾਂ ਦੀ ਸੂਚੀ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਸ ਕੋਲ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ।
Comment here