ਖਬਰਾਂਚਲੰਤ ਮਾਮਲੇਮਨੋਰੰਜਨ

ਨਛੱਤਰ ਗਿੱਲ ਦੀ ਪਤਨੀ ਪੰਜ ਤੱਤਾਂ ‘ਚ ਵਿਲੀਨ

ਜਲੰਧਰ-ਨਾਮਵਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ, ੳ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ ਫਗਵਾੜਾ ਦੇ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੌਰਾਨ ਨਛੱਤਰ ਗਿੱਲ ਤੇ ਪੁੱਤਰ ਮਨਵੀਰ ਸਿੰਘ ਭੁੱਬਾਂ ਮਾਰ ਕੇ ਰੋ ਪਏ। ਦੱਸਿਆ ਜਾ ਰਿਹਾ ਹੈ ਕਿ ਦਲਵਿੰਦਰ ਕੌਰ ਕੈਂਸਰ ਪੀੜਤ ਸਨ। ਉਨ੍ਹਾਂ ਦੀ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਸੀ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਸਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ ‘ਤੇ ਪਰਿਵਾਰ ਸਮੇਤ ਆਏ ਹੋਏ ਸਨ।

Comment here