ਇਸਲਾਮਾਬਾਦ-ਲੰਘੇ ਦਿਨ ਫ਼ੌਜ ਦੇ ਮੀਡੀਆ ਮਾਮਲਿਆਂ ਦੇ ਵਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇੱਕ ਹੈਰਾਨੀਜਨਕ ਕਦਮ ਚੁਕੱਦਿਆਂ ਪਾਕਿਸਤਾਨੀ ਫ਼ੌਜ ਨੇ ਖੁਫੀਆ ਏਜੰਸੀ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ ਕਰ ਦਿੱਤਾ ਅਤੇ ਉਸ ਨੂੰ ਪਿਸ਼ਾਵਰ ਕੋਰ ਕਮਾਂਡਰ ਨਿਯੁਕਤ ਕੀਤਾ।
ਹਮੀਦ ਨੂੰ 16 ਜੂਨ, 2019 ਨੂੰ ਜਾਸੂਸ ਏਜੰਸੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਆਈ.ਐਸ.ਆਈ. ਵਿੱਚ ਅੰਦਰੂਨੀ ਸੁਰੱਖਿਆ ਦੇ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਫ਼ੌਜ ਮੁਖੀ ਜਨਰਲ ਕਮਰ ਬਾਜਵਾ ਦਾ ਕਰੀਬੀ ਮੰਨਿਆ ਜਾਂਦਾ ਹੈ।
Comment here