ਸਿਆਸਤਖਬਰਾਂਦੁਨੀਆ

ਨਨਕਾਣਾ ਸਾਹਿਬ ਚ ਦੀਪ ਸਿੱਧੂ ਦੀ ਯਾਦ ਚ ਕੈਂਡਲ ਮਾਰਚ

ਅੰਮ੍ਰਿਤਸਰ-ਕਿਸਾਨ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਮੋਮਬੱਤੀਆਂ ਜਗਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਤਰੀਕਿਆਂ ਨਾਲ ਸਿੱਧੂ ਨੂੰ ਯਾਦ ਕੀਤਾ ਜਾ ਰਿਹਾ ਹੈ। ਦੀਪ ਸਿੱਧੂ ਨੂੰ ਸਮਰਪਿਤ ਪਾਕਿਸਤਾਨੀ ਸਿੱਖਾਂ ਵੱਲੋਂ ਦੀਪ ਸਿੱਧੂ ਦੇ ਨਮਿਤ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਏ ਗਏ। ਪਾਕਿਸਤਾਨੀ ਸਿੱਖ ਸੰਗਤਾਂ ਵੱਲੋਂ ਪਰਸੋਂ ਰੋਜ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਬੀਤੀ ਰਾਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਏ ਗਏ ਜਿੱਥੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ,ਭੋਗ ਤੋਂ ਉਪਰੰਤ ਪਾਕਿਸਤਾਨੀ ਸਿੱਖਾਂ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਚੜ੍ਹਦੇ ਪੰਜਾਬ ਦੇ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਸਵਰਗੀ ਦੀਪ ਸਿੱਧੂ ਦੀ ਯਾਦ ਵਿਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਪਾਕਿਸਤਾਨੀ ਸਿੱਖਾਂ ਦੀਪ ਸਿੱਧੂ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਉਨ੍ਹਾਂ ਦੇ ਹੱਕ ਵਿੱਚ ਦੀਪ ਬਾਈ ਅਮਰ ਰਹੇ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।

Comment here