ਨਵੀਂ ਦਿੱਲੀ-ਜਨਰਲ ਬਿਪਿਨ ਰਾਵਤ ਦੇ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ ਵਿੱਚ ਦੇਹਾਂਤ ਮਗਰੋਂ ਚੀਫ਼ ਆਫ ਡਿਫੈਂਸ ਸਟਾਫ਼ ਦਾ ਅਹੁਦਾ ਖਾਲੀ ਪਿਆ ਸੀ। ਥਲ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਚੀਫ਼ਸ ਆਫ਼ ਸਟਾਫ ਕਮੇਟੀ ਦੇ ਚੇਅਰਮੈਨ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਕਮੇਟੀ ਵਿੱਚ ਤਿੰਨ ਸੈਨਾਵਾਂ ਦੇ ਮੁਖੀ ਸ਼ਾਮਲ ਹਨ। ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐੱਸ) ਦਾ ਅਹੁਦਾ ਸਿਰਜੇ ਜਾਣ ਤੋਂ ਪਹਿਲਾਂ ਰਵਾਇਤ ਮੁਤਾਬਕ ਤਿੰਨਾਂ ਸੈਨਾਵਾਂ ਦੇ ਮੁਖੀਆਂ ’ਚੋਂ ਸਭ ਤੋਂ ਸੀਨੀਅਰ ਅਧਿਕਾਰੀ ਨੂੰ ਚੀਫ਼ਸ ਆਫ਼ ਸਟਾਫ ਕਮੇਟੀ ਦਾ ਚੇਅਰਮੈਨ ਲਾਇਆ ਜਾਂਦਾ ਹੈ।
Comment here