ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਨੇ ਬ੍ਰਾਹਮਣ ਸਮਾਜ ਤੋਂ ਮੰਗੀ ਮੁਆਫ਼ੀ

ਅੰਮ੍ਰਿਤਸਰ: ਸਿਆਸੀ ਪਾਰਟੀਆਂ ਚੋਣ ਪ੍ਰਚਾਰ ਕਰ ਰਹੀਆਂ ਹਨ।ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਪੁਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਮੌਕੇ ਕਾਲਾ ਹਿੰਦੂ ਕਹਿ ਕੇ ਕੀਤੇ ਸੰਬੋਧਨ ਨੂੰ ਲੈ ਕੇ ਹਿੰਦੂ ਸਮਾਜ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦੇ ਨਵਜੋਤ ਸਿੰਘ ਸਿੱਧੂ ਨੇ  ਅੰਮ੍ਰਿਤਸਰ ‘ਚ ਚੋਣ ਰੈਲੀ ‘ਚ ਆਪਣਾ ਸਪੱਸ਼ਟ ਕਰਨ ਦਿੰਦੇ ਹੋਏ ਕਿਹਾ ਹੈ ਕਿ ਬ੍ਰਾਹਮਣ ਸਮਾਜ ਤੋਂ ਮੁਆਫੀ ਮੰਗਦਾ ਹਾਂ ਉਨ੍ਹਾਂ ਨੇ ਕਿਹਾ ਹੈ ਕਿ ਇਹ ਸ਼ਬਦ ਸਿਰਫ ਅਨਿਲ ਜੋਸ਼ੀ ਲਈ ਹੀ ਕਿਹਾ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਈ ਹੱਕ ਨਹੀ ਕਿ ਉਹ ਕਿਸੇ ਦੇ ਧਰਮ ‘ਤੇ ਕੋਈ ਟਿੱਪਣੀ ਕਰਨ ਦਾ। ਉਨ੍ਹਾਂ ਨੇ ਕਿਹਾ ਹੈ ਕਿ ਧਰਮ ਦੀ ਮਾਣ ਮਰਯਾਦਾ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਤੁਹਾਨੂੰ ਦੱਸ ਦਈਏ ਨਵਜੋਤ ਸਿੱਧੂ ਕਾਂਗਰਸ ਦੀ ਟਿਕਟ ‘ਤੇ ਪੂਰਬੀ ਵਿਧਾਨ ਸਭਾ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਸਾਹਮਣੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ, ਭਾਜਪਾ-ਪੀਐਲਸੀ ਤੋਂ ਡਾ: ਜਗਮੋਹਨ ਸਿੰਘ ਰਾਜੂ ਅਤੇ ਆਮ ਆਦਮੀ ਪਾਰਟੀ ਤੋਂ ਜੀਵਨਜੋਤ ਕੌਰ ਹਨ।

Comment here