ਸਿਆਸਤਖਬਰਾਂ

ਨਵਜੋਤ ਸਿੱਧੂ ਉੱਤੇ ਸਿੱਖ ਪਰੰਪਰਾ ਦੀ ਉਲੰਘਣਾ ਦੇ ਦੋਸ਼

ਅੰਮ੍ਰਿਤਸਰ-ਗੁਰਮਤਿ ਵਿਚਾਰ ਮੰਚ ਪੰਜਾਬ ਵਲੋਂ ਨਵਜੋਤ ਸਿੰਘ ਸਿੱਧੂ  ਵਲੋਂ ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਸੈਂਕੜੇ ਸਿਰੋਪਿਆਂ ਨੂੰ ਹਵਾ ਚ ਉਛਾਲ ਕੇ ਦੂਰ-ਦੂਰ ਸੁੱਟ ਕੇੇ ਸਮਰਥਕਾਂ ਤਕ ਪਹੁੰਚਾਉਣ ਅਤੇ ਸਿੱਖ ਗੁਰੂਆਂ ਦੀ ਮਹਾਨ ਪਰੰਪਰਾਂ ਦੀ ਸ਼ਰੇਆਮ ਖਿੱਲੀ ਉਡਾਉਣ ਦਾ ਵਿਰੋਧ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਬਾਰੇ ਸਖ਼ਤ ਨੋਟਿਸ ਲੈਣ। ਇਸ ਤੋੰ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ ਵਿਚ ਗੁਰ-ਅਸਥਾਨਾਂ ਦੀ ਮਰਯਾਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕੁਰੂਕਸ਼ੇਤਰ ਵਿਚ ਆਰਐੱਸਐੱਸ ਨਾਲ ਸਬੰਧਤ ਕੁਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਵੀ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵੱਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਨੇ ਹਰਿਆਣਾ ਸਰਕਾਰ ਨੂੰ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ  ਕਿਹਾ ਹੈ।

 

 

Comment here