ਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਸਿੱਧੂ ਖਿਲ਼ਾਫ ਅੱਜ ਵੀ ਨਹੀੰ ਹੋਈ ਕਾਰਵਾਈ

ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਲਈ ਅੱਜ ਮੀਟਿੰਗ ਸੱਦੀ ਸੀ, ਪਰ ਕਮੇਟੀ ਦੇ ਚੇਅਰਮੈਨ ਏਕੇ ਐਂਟਨੀ ਅਚਾਨਕ ਬਿਮਾਰ ਹੋ ਗਏ ਜਿਸ ਕਾਰਨ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ। ਇਸ ਬਾਰੇ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ। ਅਸਲ ਵਿੱਚ ਸਿਧੂ ਦੇ ਰਵੱਈਏ ਤੋਂ ਕਾਂਗਰਸ ਕਾਫੀ ਨਾਰਾਜ਼ ਹੈ। ਪਹਿਲਾਂ ਸਿੱਧੂ ਨੂੰ ਨੋਟਿਸ ਭੇਜਿਆ ਜਾਵੇਗਾ। ਜਵਾਬ ਮਿਲਦੇ ਹੀ ਸਿੱਧੂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਕਾਂਗਰਸ ਸਿੱਧੂ ਨੂੰ ਪਾਰਟੀ ‘ਚੋਂ ਵੀ ਕੱਢ ਸਕਦੀ ਹੈ।
ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦਾ ਤਾਲਮੇਲ ਕਿਸੇ ਵੀ ਆਗੂ ਨਾਲ ਫਿਟ ਨਹੀਂ ਬੈਠਦਾ। ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਚੰਨੀ ਤੋਂ ਬਾਅਦ ਹੁਣ ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਚੱਲਣ ਨੂੰ ਤਿਆਰ ਨਹੀਂ। , ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਰੀਬੀ ਹੋਣ ਕਾਰਨ ਵੀ ਕਾਂਗਰਸ ਹਾਈਕਮਾਂਡ ਸਿੱਧੂ ਤੋਂ ਨਾਰਾਜ਼ ਹੈ। ਪਾਰਟੀ ਦੇ ਬਾਗੀਆਂ ਨਾਲ ਵੀ ਉਹ ਲਗਾਤਾਰ ਸੰਪਰਕ ਵਿੱਚ ਹਨ, ਸਾਰੇ ਮਸਲਿਆਂ ਕਰਕੇ ਹਾਈਕਮਾਂਡ ਸਿੱਧੂ ਨਾਲ ਸਖਤ ਨਰਾਜ਼ ਹੈ।

Comment here