ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਦੁਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਸ਼ਨੀਵਾਰ ਨੂੰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਉਸ ਤੋਂ ਬਾਅਦ ਸ਼ਾਮ ਨੂੰ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ ।
ਤੁਹਾਨੂੰ ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬੀਤੇ ਦਿਨੀਂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਬਾਹਰ ਆਏ ਹਨ ।
ਜੇਲ੍ਹ ਵਿੱਚ ਉਨ੍ਹਾਂ ਨੇ ਕੋਈ ਵੀ ਛੁੱਟੀ ਨਹੀਂ ਲਈ ਸੀ ਇਸ ਕਰ ਕੇ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਇੱਕ ਮਹੀਨਾ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ ।
ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਨਵਕੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਟਵੀਟ ਕਰ ਕੇ ਸਾਂਝੀਆਂ ਕੀਤੀਆਂ ਸਨ । ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਕਿਲਾਰੁਜਨ ਖੜਗੇ ਦੇ ਨਾਲ ਵੀ ਮੁਲਾਕਾਤ ਕੀਤੀ ਸੀ , ਜਿਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਸੀ । ਬੀਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਸ਼ਨੀਵਾਰ ਨੂੰ ਜਲੰਧਰ ਵਿਖੇ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿਖਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਉਹ ਆਪਣੀ ਕਰਮ ਭੂਮੀ ਯਾਨੀ ਅੰਮ੍ਰਿਤਸਰ ਜਾਣਗੇ।
Comment here