ਸਿਆਸਤਖਬਰਾਂਚਲੰਤ ਮਾਮਲੇ

ਨਵਾਂਸ਼ਹਿਰ ਤੋਂ ਅੰਗਦ ਸਿੰਘ ਅਜ਼ਾਦ ਚੋਣ ਲੜੇਗਾ

ਨਵਾਂਸ਼ਹਿਰ- ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੇ ਮੌਜੂਦਾ ਵਿਧਾਇਕ ਅੰਗਦ ਸਿੰਘ ਦੀ ਥਾਂ  ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੂੰ ਟਿਕਟ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਅੰਗਦ ਸਿੰਘ ਨੇ ਬਾਗੀ ਸੁਰ ਅਪਣਾ ਲਿਆ ਤੇ ਨਵਾਂਸ਼ਹਿਰ ਤੋਂ ਆਜ਼ਾਦ ਲੜਨ ਦਾ ਐਲਾਨ ਕਰ ਦਿੱਤਾ ਹੈ। ਯਾਦ ਰਹੇ ਅੰਗਦ ਸਿੰਘ ਯੂ ਪੀ ਤੋਂ ਕਾਂਗਰਸੀ ਵਿਧਾਇਕਾ ਰਹੀ ਅਦਿਤੀ ਸਿੰਘ ਦੇ ਪਤੀ ਹਨ। ਅਦਿਤੀ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ ਤੇ ਭਾਜਪਾ ਜੁਆਇਨ ਕਰ ਲਈ ਹੈ। ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਅੰਗਦ ਸਿੰਘ ਦੀ ਟਿਕਟ ਕੱਟੀ ਜਾ ਸਕਦੀ ਹੈ।ਅੰਗਦ ਸਿੰਘ ਵੱਲੋਂ ਆਜ਼ਾਦ ਲੜਨ ਦੇ ਐਲਾਨ ਤੋਂ ਬਾਅਦ ਹਲਕਾ ਨਵਾਂਸ਼ਹਿਰ ਨਾਲ ਸਬੰਧਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਪਿੰਡਾਂ ਦੇ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਕੌਂਸਲਰਾਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਕੁਝ ਦਿਨ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸੀ ਵਰਕਰ ਇਕੱਠੇ ਹੋਏ ਸਨ ਅਤੇ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਕਿ ਅੰਗਦ ਨੂੰ ਕਾਂਗਰਸ ਦੀ ਟਿਕਟ ਦਿੱਤੀ ਜਾਵੇ। ਇਸ ਦੇ ਬਾਵਜੂਦ ਕਾਂਗਰਸ ਹਾਈਕਮਾਂਡ ਨੇ ਅੰਗਦ ਸਿੰਘ ਨੂੰ ਟਿਕਟ ਦੇਣ ਦਾ ਐਲਾਨ ਨਹੀਂ ਕੀਤਾ।

ਪਾਰਟੀ ਦੇ ਉਮੀਦਵਾਰ ਸਤਵੀਰ ਸਿੰਘ ਪੱਲੀਝਿੱਕੀ ਨੇ ਇਸ ਦੌਰਾਨ ਫੇਸਬੁੱਕ ‘ਤੇ ਪੋਸਟ ਪਾ ਕੇ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਕਾਂਗਰਸੀ ਸਨ ਅਤੇ ਉਹ ਵੀ ਕਾਂਗਰਸੀ ਹਨ। ਅਸਲ ਚ ਕੈਪਟਨ ਦੀ ਤਰਫੋਂ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾਈ ਸੀ ਅਤੇ ਸਤਵੀਰ ਸਿੰਘ ਉਸ ਪਾਰਟੀ ਵਿੱਚ ਚਲੇ ਗਏ ਸਨ। ਉਨ੍ਹਾਂ ਨੂੰ ਪੰਜਾਬ ਲੋਕ ਕਾਂਗਰਸ ਦੀ ਤਰਫੋਂ ਨਵਾਂਸ਼ਹਿਰ ਤੋਂ ਉਮੀਦਵਾਰ ਵੀ ਬਣਾਇਆ ਗਿਆ ਸੀ ਪਰ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਕਾਂਗਰਸ ਵੱਲੋਂ ਐਤਵਾਰ ਦੇਰ ਸ਼ਾਮ ਕਾਂਗਰਸ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ, ਜਿਸ ਵਿੱਚ ਸਤਵੀਰ ਦਾ ਨਾਂ ਹੈ। ਪਰ ਇਸ ਨਾਲ ਸਥਾਨਕ ਕਾਂਗਰਸੀਆਂ ਵਿੱਚ ਨਿਰਾਸ਼ਾ ਦਾ ਮਹੌਲ ਹੈ।

Comment here