ਲੰਡਨ-ਅਖਬਾਰ ‘ਐਕਸਪ੍ਰੈੱਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਡਿਪਲੋਮੈਟਿਕ ਪਾਸਪੋਰਟ ਜਾਰੀ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਦਿੱਤੀ ਗਈ। ਸ਼ਰੀਫ਼ 2019 ਤੋਂ ਬ੍ਰਿਟੇਨ ’ਚ ਸਵੈ-ਜਲਾਵਤਨੀ ’ਚ ਰਹਿ ਰਹੇ ਹਨ। ਸ਼ਰੀਫ਼ ਦਾ ਡਿਪਲੋਮੈਟਿਕ ਪਾਸਪੋਰਟ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪਾਕਿਸਤਾਨੀ ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਰੱਦ ਕਰ ਦਿੱਤਾ ਸੀ।ਨਿਯਮਾਂ ਅਨੁਸਾਰ ਸਾਬਕਾ ਰਾਸ਼ਟਰਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਿਪਲੋਮੈਟਿਕ ਪਾਸਪੋਰਟ ਰੱਖਣ ਦੇ ਹੱਕਦਾਰ ਹਨ।
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਮੁਖੀ ਸ਼ਰੀਫ਼ (72) ਨੂੰ ਵੀਰਵਾਰ ਵਿਦੇਸ਼ ਮੰਤਰਾਲਾ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 5 ਸਾਲ ਦੀ ਮਿਆਦ ਲਈ ਡਿਪਲੋਮੈਟਿਕ ਪਾਸਪੋਰਟ ਜਾਰੀ ਕੀਤਾ ਗਿਆ।
ਨਵਾਜ਼ ਸ਼ਰੀਫ਼ ਨੂੰ ਡਿਪਲੋਮੈਟਿਕ ਪਾਸਪੋਰਟ ਜਾਰੀ


Comment here