ਲਾਹੌਰ-ਦਿ ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਨੇ ਪਾਰਟੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਮੁਖੀ ਨਵਾਜ਼ ਸ਼ਰੀਫ ਸਵੈ-ਜਲਾਵਤਨ ਖ਼ਤਮ ਕਰਕੇ ਅਗਲੀਆਂ ਆਮ ਚੋਣਾਂ ‘ਚ ਆਪਣੀ ਪਾਰਟੀ ਦੀ ਅਗਵਾਈ ਕਰਨ ਲਈ ਲੰਡਨ ਤੋਂ ਪਾਕਿਸਤਾਨ ਪਰਤ ਸਕਦੇ ਹਨ। ਸ਼ਨੀਵਾਰ ਨੂੰ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਦਸੰਬਰ ਵਿੱਚ ਦੇਸ਼ ਵਾਪਸੀ ਕਰ ਸਕਦੇ ਹਨ। ਸ਼ੁੱਕਰਵਾਰ ਨੂੰ ਮੀਡੀਆ ਵਿਚ ਆਈ ਖ਼ਬਰ ਵਿੱਚ ਦਾਅਵਾ ਕੀਤਾ ਗਿਆ ਸੀ ਕਿ 72 ਸਾਲਾ ਸਾਬਕਾ ਪ੍ਰਧਾਨ ਮੰਤਰੀ ਨੂੰ ਪੀ.ਐੱਮ.ਐੱਲ.-ਐੱਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਡਿਪਲੋਮੈਟਿਕ ਪਾਸਪੋਰਟ ਦਿੱਤਾ ਗਿਆ ਹੈ।
ਸ਼ਰੀਫ ਆਖ਼ਰਕਾਰ ਦਸੰਬਰ ਵਿਚ ਪਾਕਿਸਤਾਨ ਪਰਤਣਗੇ। ਹਾਲਾਂਕਿ, ਸੂਤਰ ਨੇ ਕਿਹਾ ਕਿ ਇਸ ਕਦਮ ਨੂੰ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਸੰਕੇਤ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਸੂਤਰਾਂ ਦੇ ਹਵਾਲੇ ਨਾਲ ਅਖ਼ਬਾਰ ਨੇ ਕਿਹਾ ਕਿ ਇਹ ਅਫਵਾਹਾਂ ਸੱਚ ਨਹੀਂ ਹਨ ਕਿ ਸ਼ਰੀਫ ਚੋਣਾਂ ਨੇੜੇ ਆਉਣ ‘ਤੇ ਪ੍ਰਚਾਰ ਲਈ ਪਰਤਣਗੇ, ਕਿਉਂਕਿ ਉਨ੍ਹਾਂ ਦੀ ਵਾਪਸੀ ਦਾ ਕਿਸੇ ਵੀ ਤਰ੍ਹਾਂ ਨਾਲ ਇਹ ਮਤਲਬ ਨਹੀਂ ਹੈ ਕਿ ਪੀ.ਐੱਮ.ਐੱਲ.-ਐੱਨ ਦੀ ਅਗਵਾਈ ਵਾਲੀ ਸਰਕਾਰ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਲਈ ਸਹਿਮਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਪ੍ਰੈਲ ‘ਚ ਉਨ੍ਹਾਂ ਨੂੰ ਹਟਾਏ ਜਾਣ ਤੋਂ ਬਾਅਦ ਤੋਂ ਹੀ ਮੱਧਕਾਲੀ ਚੋਣਾਂ ਦੀ ਮੰਗ ਕਰ ਰਹੇ ਹਨ।
ਨਵਾਜ਼ ਸ਼ਰੀਫ ਦੀ ਦਸੰਬਰ ‘ਚ ਹੋ ਸਕਦੀ ਵਤਨ ਵਾਪਸੀ

Comment here