ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਨਸ਼ਾ ਤਸਕਰਾਂ ਦੀ ਵੀਡੀਓ ਆਉਣ ਮਗਰੋਂ ਪੁਲਸ ਨੇ ਕੀਤੀ ਕਾਰਵਾਈ, 7 ਫੜੇ

ਚੰਡੀਗੜ੍ਹ-ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਅੱਜ ਵੀ ਭਿਆਨਕ  ਹੈ, ਹਰ ਰੋਜ਼ ਦੋ ਤਿੰਨ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਜਾਨ ਗਵਾ ਰਹੇ ਹਨ, ਇਸ ਦਰਮਿਆਨ ਨਸ਼ਾ ਤਸਕਰਾਂ ਦੀ ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਦੇ ਕਾਰੋਬਾਰੀਆਂ ‘ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ ‘ਚ ਨਸ਼ਾ ਵੇਚਣ ਵਾਲੇ ਵਿਅਕਤੀ ‘ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ। ਇਹ ਵਿਅਕਤੀ ਫਰੀਦਕੋਟ ‘ਚ ਰੇਲਵੇ ਟ੍ਰੈਕ ‘ਤੇ ਨਸ਼ਾ ਵੇਚ ਰਹੇ ਸੀ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ 7 ਲੋਕਾਂ ਖਿਲਾਫ ਐਫ ਆਈ ਆਰ ਦਰਜ ਕੀਤੀ ਹੈ। ਸਾਰੇ ਸੱਤ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ। ਦੱਸ ਦਈਏ ਕਿ ਇਹ ਵੀਡੀਓ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਜਾਰੀ ਕੀਤਾ ਹੈ। ਰੇਲਵੇ ਲਾਈਨ ‘ਤੇ ਬੈਠੇ ਕੁਝ ਨਸ਼ਾ ਤਸਕਰਾਂ ਦੀ ਇਹ ਵੀਡੀਓ ਅੱਜ ਸਵੇਰ ਤੋਂ ਹੀ ਵਾਇਰਲ ਹੋ ਰਿਹਾ ਹੈ। ਸਿੱਧੂ ਨੇ ਇਸ ਵੀਡੀਓ ਨੂੰ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਤੇ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਟਵੀਟ ‘ਚ ਕਿਹਾ ਕਿ ਇਹ ਵੀਡੀਓ ਫਰੀਦਕੋਟ ਨੇੜੇ ਕਿਸੇ ਥਾਂ ਦੀ ਹੈ। ਨਸ਼ੇ ਨੂੰ ਖਤਮ ਕਰਨ ਲਈ ਮਾਨ ਸਰਕਾਰ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਇਸ ਦੇ ਬਾਵਜੂਦ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

Comment here