ਹੁਸ਼ਿਆਰਪੁਰ : ਇਕ ਨੌਜਵਾਨ ਨੇ ਨਸ਼ੇ ਦੀ ਤੋੜ ਲੱਗਣ ’ਤੇ ਆਪਣੀਆਂ ਨਸਾਂ ਕੱਟ ਲਈਆਂ ਤੇ ਜ਼ਿਆਦਾ ਖ਼ੂਨ ਵਗਣ ਨਾਲ ਉਸਦੀ ਮੌਤ ਹੋ ਗਈ। ਮਾਮਲਾ ਹੁਸ਼ਿਆਰਪੁਰ ਸ਼ਹਿਰ ਦੇ ਰੇਲਵੇ ਰੋਡ ਦਾ ਹੈ ਅਤੇ ਮ੍ਰਿਤਕ ਦੀ ਪਹਿਚਾਣ ਨਵਦੀਪ ਸਿੰਘ ਗਿੱਲ ਵਜੋਂ ਹੋਈ ਹੈ। ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਸੀ। ਪੁਲਿਸ ਨੂੰ ਦਿੱਤੇ ਬਿਆਨ ਵਿਚ ਰਵਿੰਦਰ ਕੌਰ ਪਤਨੀ ਲੇਟ ਮਨਜੀਤ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਨਵਦੀਪ ਸਿੰਘ ਗਿੱਲ ਉਮਰ ਕਰੀਬਨ 31 ਸਾਲ ਜੋ ਕਿ ਨਸ਼ੇ ਦਾ ਆਦੀ ਸੀ ਅਤੇ ਪਿਛਲੇ ਦਿਨਾਂ ਤੋਂ ਪਰੇਸ਼ਾਨ ਸੀ। ਸ਼ਨਿੱਚਰਵਾਰ ਨੂੰ ਸਵੇਰੇ ਉਸ ਨੇ ਆਪਣੀਆਂ ਹੱਥ ਦੀਆਂ ਨਸਾਂ ਕੱਟ ਲਈਆਂ। ਜਿਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਹੁਸ਼ਿਆਰਪੁਰ ਇਲਾਜ ਲਈ ਲਿਜਾਇਆ ਗਿਆ, ਜਿੱਥੇ ਜ਼ੇਰੇ ਇਲਾਜ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਨੇ ਪਿਛਲੇ ਦਿਨੀਂ ਕਿਸੇ ਗੱਲ ’ਤੇ ਆਪਣੇ ਭਰਾ ਨੂੰ ਵੀ ਜ਼ਖ਼ਮੀ ਕਰ ਦਿੱਤਾ ਸੀ। ਇਸਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨਵਦੀਪ ਅਤੇ ਉਸਦਾ ਭਰਾ ਪੁਸ਼ਪਿੰਦਰ ਪੁਲਿਸ ਕਰਮਚਾਰੀ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਜੇਲ੍ਹ ਜਾਣ ਉਪਰੰਤ ਜੇਲ੍ਹ ਤੋਂ ਬਾਹਰ ਆਏ ਹੋਏ ਹਨ।
Comment here