ਅਪਰਾਧਸਿਆਸਤਖਬਰਾਂ

ਨਸ਼ੇ ਦੇ ਮਾਮਲੇ ਚ ਸਿੱਧੂ ਨੇ ਆਪਣੀ ਤੇ ਪਿਛਲੀ ਸਰਕਾਰ ਤੇ ਝਾੜਿਆ ਨਜ਼ਲਾ

ਅੰਮ੍ਰਿਤਸਰ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ਆਪਣੀ ਕੈਪਟਨ ਅਤੇ ਪਿਛਲੀ ਬਾਦਲ ਸਰਕਾਰ ’ਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਦੇ ਵਿਰੁੱਧ ਕਾਰਵਾਈ ’ਚ ਨਾਕਾਮਯਾਬੀ ’ਤੇ ਸਵਾਲ ਚੁੱਕੇ। ਨਵਜੋਤ ਨੇ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਲੋਕ ਬਿਕਰਮ ਮਜੀਠੀਆ ਬਾਰੇ ਵਿਸ਼ੇਸ਼ ਟਾਸਕ ਫੋਰਸ ਦੀ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 6000 ਕਰੋੜ ਰੁਪਏ ਦੇ ਭੋਲਾ ਡਰੱਗ ਰੈਕੇਟ ਵਿੱਚ ਮਜੀਠੀਆ ਬਾਰੇ ਐੱਸਟੀਐੱਫ ਦੀ ਰਿਪੋਰਟ 2 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਅੱਗੇ  ਖੁੱਲ੍ਹੇਗੀ। ਸਿੱਧੂ ਨੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਇਨ੍ਹਾਂ ਦੋਵਾਂ ਸਰਕਾਰਾਂ ਨੇ 13 ਨਸ਼ਾ ਤਸਕਰਾਂ ਨੂੰ ਭਾਰਤ ਲਿਆਉਣ ਲਈ ਕੁਝ ਨਹੀਂ ਕੀਤਾ। ਯਾਦ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2017 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ਚ ਫੜ ਕੇ ਸਹੁੰ ਖਾਧੀ ਸੀ ਕਿ ਉਹ ਚਾਰ ਹਫਤਿਆਂ ਚ ਪੰਜਾਬ ਚ ਨਸ਼ੇ ਦਾ ਲੱਕ ਤੋੜ ਦੇਣਗੇ, ਪਰ ਉਹਨਾਂ ਦੀ ਸਰਕਾਰ ਉੱਤੇ ਨਸ਼ੇ ਦੇ ਮਾਮਲੇ ਚ ਕੋਈ ਠੋਸ ਕਾਰਵਾਈ ਨਾ ਕਰਨ ਕਰਕੇ ਆਪਣੇ ਹੀ ਮੰਤਰੀ ਤੇ ਵਿਧਾਇਕ ਸਵਾਲ ਚੁੱਕਦੇ ਆ ਰਹੇ ਹਨ।

Comment here