ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਨਸ਼ੇ ਨੇ ਲਈਆਂ ਦੋ ਜਾਨਾਂ

ਮਾਨਸਾ – ਪੰਜਾਬ ਵਿੱਚ ਨਵੀਂ ਸਰਕਾਰ ਵੀ ਨਸ਼ੇ ਦੇ ਮੁੱਦੇ ਤੇ ਸਖਤ ਕਦਮ ਨਹੀਂ ਚੁੱਕ ਸਕੀ। ਹਰ ਦਿਨ ਨਸ਼ਾ ਨੌਜਵਾਨਾਂ ਨੂੰ ਨਿਗਲ ਰਿਹਾ ਹੈ। ਮਾਨਸਾ ਜ਼ਿਲੇ ਦੇ ਪਿੰਡ ਬੀਰੇਵਾਲਾ ਜੱਟਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿੰਡ ਦੇ ਹੀ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜੌੜਕੀਆ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ (29) ਦੀ ਪਤਨੀ ਗੁਰਦੀਪ ਕੌਰ ਉਰਫ ਕੁਸ਼ਲਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 1 ਜੁਲਾਈ ਨੂੰ ਹਰਜੀਤ ਦੇ 2 ਦੋਸਤ ਉਸਨੂੰ ਘਰੋਂ ਬੁਲਾ ਕੇ ਲੈ ਗਏ ਤੇ ਉਸਨੂੰ ਨਸ਼ੇ ਦੀ ਓਵਰਜਡੋਜ਼ ਦੇ ਕੇ ਕੱਸੀ ’ਤੇ ਸੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮਿਲਣ ਤੋਂ ਬਾਅਦ ਉਸਨੂੰ ਮਾਨਸਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਸਨੂੰ ਕੁਝ ਦਿਨ ਬਾਅਦ ਲੁਧਿਆਣਾ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿਸਨੂੰ ਉੱਥੋਂ ਛੁੱਟੀ ਦੇ ਦਿੱਤੀ ਗਈ ਤੇ ਵਾਪਸ ਘਰ ਆਉਂਦੇ ਸਮੇਂ ਰਸਤੇ ’ਚ ਮਾਨਸਾ ਕੋਲ ਉਸਦੀ ਮੌਤ ਹੋ ਗਈ। ਜੌੜਕੀਆ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿੰਡ ਬੀਰੇਵਾਲਾ ਦੇ 2 ਲੋਕਾਂ ਗਗਨਦੀਪ ਤੇ ਸੁਖਵਿੰਦਰ ਸਿੰਘ ਖ਼ਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਦੇ ਡੋਪ ਟੈਸਟ ਕਰਵਾਏ ਗਏ ਸਨ, ਜੋ ਕਿ ਪਾਜ਼ੇਟਿਵ ਪਾਏ ਗਏ ਹਨ। ਜਿਸ ਦੇ ਬਾਅਦ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਜੌੜਕੀਆ ਥਾਣੇ ’ਚ ਦਰਜ ਮਾਮਲੇ ’ਚ ਉਕਤ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਦੇ ਇਲਾਵਾ ਨੌ ਸਾਲ ਦੇ ਬੇਟੇ ਨੂੰ ਛੱਡ ਗਿਆ ਹੈ।

ਅੰਮ੍ਰਿਤਸਰ ਦੇ ਪਿੰਡ ਕਡਿਆਲ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਵੱਲੋਂ ਨਸ਼ੇ ਦੀ ਓਵਰਡੋਜ਼ ਦੇਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਕਡਿਆਲ ਵਜੋਂ ਹੋਈ ਹੈ। ਇਸ ਸਬੰਧੀ ਕਾਰਵਾਈ ਕਰਦੇ ਹੋਏ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਰਵੇਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਦਵਿੰਦਰ ਉਸ ਦੇ ਸਾਲੇ ਦਾ ਮੁੰਡਾ ਹੈ ਅਤੇ ਉਹ ਘਰ ਵਿਚ ਇਕੱਲਾ ਰਹਿੰਦਾ ਹੈ, ਕਿਉਂਕਿ ਉਸ ਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਅਕਸਰ ਕਈ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਨਸ਼ੇ ਕਰਦਾ ਸੀ। ਮ੍ਰਿਤਕ ਦਵਿੰਦਰ ਸਿੰਘ ਸਵੇਰੇ 6 ਵਜੇ ਘਰੋਂ ਨਿਕਲਿਆ ਸੀ, ਜੋ ਘਰ ਵਾਪਸ ਨਹੀਂ ਆਇਆ। ਉਸ ਦੀ ਸੂਚਨਾ ਬੀਤੇ ਦਿਨ ਮਿਲੀ ਸੀ ਕਿ ਦਵਿੰਦਰ ਸਿੰਘ ਦੀ ਲਾਸ਼ ਪਿੰਡ ਕਡਿਆਲ ਦੇ ਸ਼ਮਸ਼ਾਨਘਾਟ ਨੇੜਿਓਂ ਮਿਲੀ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਦਵਿੰਦਰ ਸਿੰਘ ਦੀ ਮੌਤ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਹੈ। ਪੁਲਸ ਨੇ ਇਸ ਮਾਮਲੇ ’ਚ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Comment here