ਸ੍ਰੀ ਮੁਕਤਸਰ ਸਾਹਿਬ-ਇਥੇ ਪੰਜਾਬ ਪੁਲਿਸ ਵਲੋਂ ‘ਨਸ਼ੇ ਤਿਆਗੋ ਖੇਡਾਂ ਨਾਲ ਜੁੜੋ’ ਬੈਨਰ ਤਹਿਤ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਤਹਿਤ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ੇ ਦੇ ਮਾੜੇ ਨਤੀਜਿਆਂ ਤੋਂ ਜਾਗਰੂਕ ਕਰਾਉਂਦਿਆ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਉੱਥੇ ਹੀ ਏਐੱਸਆਈ ਨਾਇਬ ਸਿੰਘ ਨੇ ਤੂੰਬੀ ਨਾਲ ਗੀਤ ਗਾ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਦਿਲਚਸਪ ਗੱਲ ਇਹ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀ ਇਸ ਵੀਡੀਓ ਨੂੰ ਆਪਣੇ ਟਵਿੱਟਰ ਹੈਂਡਲ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਬੇਵੱਸ ਔਰਤ ਦੁਆਰਾ ਆਪਣੇ ਨਸ਼ੇੜੀ ਘਰਵਾਲੇ ਨੂੰ ਸਮਝਾਉਣ ਦੇ ਕਿੱਸੇ ਨੂੰ ਬਾਖ਼ੂਬੀ ਬਿਆਨ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਨੋਰਥ ਨਾਲ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਵੱਖ-ਵੱਖ ਮਾਧੀਅਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Comment here