ਚੰਡੀਗੜ-ਪਾਬੰਦੀਸ਼ੁਦਾ ਖਾਲਿਸਤਾਨੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਪੰਨੂ ਨੇ ਇਕ ਟੈਲੀਫੋਨ ਮੈਸੇਜ ‘ਚ ਕਿਹਾ ਕਿ ਸਾਡੇ ਕਿਸਾਨ ਮਰ ਰਹੇ ਹਨ। ਅਜਿਹੇ ਵਿਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹਰਿਆਣਾ ‘ਚ ਮਨੋਹਰ ਲਾਲ ਨੂੰ ਧਮਕੀ ਦੇਣ ਸਬੰਧੀ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲੋਕਾਂ ਦੀਆਂ ਕਾਲ ਆ ਰਹੀਆਂ ਹਨ। ਮਾਮਲੇ ‘ਚ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Comment here