ਚੰਡੀਗੜ੍ਹ-ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋਈ ਹੈ। ਜਾਣਕਾਰੀ ਮੁਤਾਬਿਕ ਹੁਣ ਹਾਈਕੋਰਟ ਵੱਲੋਂ ਅਗਲੀ ਤਰੀਕ ਉੱਤੇ ਇਸ ਪਟੀਸ਼ਨ ਉੱਤੇ ਸੁਣਵਾਈ ਹੋਵੇਗੀ।
ਦਰਅਸਲ, ਹਾਈਕੋਰਟ ਵਿੱਚ ਅੱਜ ਦੀ ਕਾਰਵਾਈ ਸਮੇਂ ਸੂਬਾ ਸਰਕਾਰ ਅਤੇ ਕੇਂਦਰ ਵੱਲੋਂ ਆਪਣਾ ਜਵਾਬ ਦਾਖਿਲ ਕਰਨਾ ਹੈ। ਇਹ ਵੀ ਯਾਦ ਰਹੇ ਕਿ ਗੁਰਿੰਦਰ ਔਜਲਾ ਵੱਲੋਂ ਹਾਈਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਸ਼ਨ ’ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸਦੇ ਨਾਲ ਹੀ ਹੁਕਮ ਜਾਰੀ ਕੀਤੇ ਗਏ ਸਨ ਕਿ ਇਸ ਸਬੰਧ ਵਿੱਚ ਆਪਣਾ ਜਵਾਬ ਦਾਖਿਲ ਕੀਤਾ ਜਾਵੇ। ਇਸ ਪਟੀਸ਼ਨ ਵਿੱਚ ਸਰਕਾਰ ਨੇ ਅੰਮ੍ਰਿਤਪਾਲ ਨੂੰ ਫੜ੍ਹਨ ਲਈ ਮੁਹਿੰਮ ਚਲਾਈ ਸੀ ਪਰ ਉਹ ਵੀ ਇਸ ਆਪਰੇਸ਼ਨ ਤਹਿਤ ਫੜਿਆ ਗਿਆ ਸੀ। ਪਟੀਸ਼ਨ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਦਾ ਨਾਂ ਸ਼ਾਮਿਲ ਹੈ।
ਜ਼ਿਕਰਯੋਗ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਿਆ ਗਿਆ ਹੈ ਅਤੇ ਉਸਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਟੀਸ਼ਨ ਦਾਖਿਲ ਕਰਨ ਵਾਲੇ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਕਰ ਦਿੱਤਾ ਦਿਆ ਹੈ। ਪਟੀਸ਼ਨਰ ਨੇ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਨਹੀਂ ਹੋਈ ਅੰਮ੍ਰਿਤਪਾਲ ਦੇ ਸਾਥੀਆਂ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ

Comment here