ਖਬਰਾਂਚਲੰਤ ਮਾਮਲੇਦੁਨੀਆ

ਨਾਈਜੀਰੀਅਨ ਰੇਪਰ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਭੇਂਟ ਕੀਤੀ ਟੀ-ਸ਼ਰਟ

ਜਲੰਧਰ-ਮਰਹੂਮ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਤੋਂ ਹੀ ਮੂਸੇਵਾਲਾ ਦਾ ਪਰਿਵਾਰ ਤੇ ਚਾਹੁਣ ਵਾਲੇ ਉਸ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਹਾਲ ਹੀ ’ਚ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਏਜੰਸੀ ਐੱਨ. ਆਈ. ਏ. ਨੂੰ ਸੌਂਪੀ ਗਈ ਹੈ। ਇਸੇ ਦਰਮਿਆਨ ਸਿੱਧੂ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ।
ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ (ਬਲਕੌਰ ਸਿੰਘ ਤੇ ਚਰਨ ਕੌਰ) ਯੂ. ਕੇ. ਚਲੇ ਗਏ। ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਇੱਥੇ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ਼ ਦੀ ਮੰਗ ਲਈ ਹੋਣ ਵਾਲੇ ਰੋਸ ’ਚ ਸ਼ਾਮਲ ਹੋਣ ਲਈ ਗਏ। ਇੱਥੇ ਗਏ ਸਿੱਧੂ ਦੇ ਮਾਪਿਆਂ ਦੀ ਹੁਣ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ’ਚ ਉਨ੍ਹਾਂ ਦੇ ਨਾਲ ਨਾਈਜੀਰੀਅਨ ਗਾਇਕ ਰੈਪਰ ਬਰਨਾ ਬੁਆਏ ਵੀ ਨਜ਼ਰ ਆ ਰਿਹਾ ਹੈ।
ਦੱਸਣਯੋਗ ਹੈ ਕਿ ਬਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਟੀ-ਸ਼ਰਟ ਭੇਂਟ ਕੀਤੀ, ਜਿਸ ’ਤੇ ’Home is Sidhu’ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੇ ਲਈ ਇਨਸਾਫ਼ ਦੀ ਮੰਗ ਕੀਤੀ। ਨਾਲ ਹੀ ਸਿੱਧੂ ਦੇ ਮਾਪਿਆਂ ਨੂੰ ਇੱਕ ਤਸਵੀਰ ਭੇਂਟ ਕੀਤੀ ਗਈ, ਜਿਸ ਨੂੰ ਨੱਗ (ਸਟੋਨਸ) ਨਾਲ ਬਣਾਇਆ ਗਿਆ।

Comment here