ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਨਾਟੋ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਜਾਰੀ ਰੱਖੇਗਾ- ਸਟੋਲਟੈਨਬਰਗ

ਬਰਸਲਜ਼-ਰੂਸ ਦੇ ਯੂਕਰੇਨ ਹਮਲੇ ਤੋਂ ਬਾਅਦ ਨਾਟੋ ਲਗਾਤਾਰ ਰੂਸ ਦੇ ਖਿਲਾਫ ਬੋਲ ਰਿਹਾ ਹੈ ਅਤੇ ਯੂਕਰੇਨ ਦੀ ਮਦਦ ਲਈ ਅੱਗੇ ਆ ਰਿਹਾ ਹੈ। ਨਾਟੋ ਦੇ ਸਕੱਤਰ ਜਨਰਲ ਜੈਨਸ ਸਟੋਲਟੈਨਬਰਗ ਨੇ ਕੱਲ੍ਹ ਕਿਹਾ ਕਿ ਮੈਂਬਰ ਦੇਸ਼ਾਂ ਵੱਲੋਂ ਯੂਕਰੇਨ ਨੂੰ ਹਥਿਆਰ ਸਪਲਾਈ ਕਰਨਾ ਜਾਰੀ ਰੱਖਿਆ ਜਾਵੇਗਾ ਜਿਨ੍ਹਾਂ ਵਿੱਚ ਏਅਰ ਡਿਫੈਂਸ ਸਿਸਟਮ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੈਂਬਰ ਦੇਸ਼ਾਂ ਦੀ ਸੁਰੱਖਿਆ ਲਈ ਯੂਕਰੇਨ ਤੇ ਰੂਸ ਦੇਸ਼ਾਂ ਨੇੜੇ ਰੈਪਿਡ ਰਿਸਪਾਂਸ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਸਟੋਲਟੈਨਬਰਗ ਨੇ ਦੋਸ਼ ਲਗਾਇਆ ਰੂਸ ਯੂਕਰੇਨ ਸਰਕਾਰ ਦਾ ਤਖਤਾ ਪਲਟਣਾ ਚਾਹੁੰਦਾ ਹੈ। ਇਸ ਲਈ ਨੈਟੋ ਵੱਲੋਂ ਫੌਜਾਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸੇ ਦੌਰਾਨ ਲਾਤਵੀਆ ਦੇ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਯੋਰਪੀ ਯੂਨੀਅਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਸਣੇ ਰੂਸ ਦੀ ਸੰਪਤੀ ਜ਼ਬਤ (ਫਰੀਜ਼) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Comment here